ਸਾਬਕਾ CM ਚੰਨੀ ਦੀਆਂ ਮੁਸ਼ਕਿਲਾਂ ‘ਚ ਹੋ ਸਕਦਾ ਹੈ ਵਾਧਾ, ਵਾਇਰਲ ਵੀਡੀਓ ਮਾਮਲੇ ‘ਚ ਮਹਿਲਾ ਕਮਿਸ਼ਨ ਨੇ ਲਿਆ ਐਕਸ਼ਨ
ਸਾਬਕਾ ਸੀਐੱਮ ਚਰਨਜੀਤ ਚੰਨੀ ਵੱਲੋਂ ਬੀਬੀ ਜਗੀਰ ਕੌਰ ਦੀ ਠੋਡੀ ਨੂੰ ਹੱਥ ਲਾਉਂਦੇ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਇਸ ਮਾਮਲੇ ‘ਚ ਮਹਿਲਾ ਕਮਿਸ਼ਨ ਨੇ ਸਖਤ ਨੋਟਿਸ ਲਿਆ ਹੈ। ਮਹਿਲਾ ਕਮਿਸ਼ਨ ਨੇ ਸਖ਼ਤ ਨੋਟਿਸ ਲੈਂਦਿਆਂ ਨੋਟਿਸ ਜਾਰੀ ਕੀਤਾ ਹੈ।
ਇਸ ਸੰਬੰਧੀ ਮੰਗੀ ਸਟੇਟਸ ਰਿਪੋਰਟ
ਨੋਟਿਸ ਵਿਚ ਕਿਹਾ ਗਿਆ ਹੈ ਕਿ ਚਰਨਜੀਤ ਸਿੰਘ ਚੰਨੀ ਦੀ ਹਰਕਤ ਨਾ ਬਖਸ਼ਣਯੋਗ ਹੈ, ਇਸ ਸਬੰਧੀ ਤੁਰੰਤ ਪੜਤਾਲ/ਕਾਰਵਾਈ ਕੀਤੀ ਜਾਵੇ ਕਿਉਂਕਿ ਜਗੀਰ ਕੌਰ ਸਾਬਕਾ ਕੈਬਨਿਟ ਮੰਤਰੀ ਤੇ SGPC ਦੇ ਸਾਬਕਾ ਪ੍ਰਧਾਨ ਰਹਿਚੁੱਕੇ ਹਨ, ਜਦਕਿ ਚਰਨਜੀਤ ਚੰਨੀ ਜੋਕਿ ਸਾਬਕਾ ਮੁੱਖ ਮੰਤਰੀ ਤੇ ਇੱਕ ਪ੍ਰੋਮੀਨੈਂਟ ਸ਼ਖਸੀਅਤ ਹਨ। ਉਨ੍ਹਾਂ ਦੇ ਪਹਿਲਾਂ ਵੀ ਇਸ ਤਰ੍ਹਾਂ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਮਹਿਲਾ ਕਮਿਸ਼ਨ ਨੇ ਅਗਲੀ ਕਾਰਵਾਈ ਲਈ ਇਸ ਸੰਬੰਧੀ ਅੱਜ ਸਟੇਟਸ ਰਿਪੋਰਟ ਮੰਗੀ ਹੈ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ: ਨਾਮਜ਼ਦਗੀ ਪੇਪਰ ਭਰਨ ਦਾ ਅੱਜ ਆਖਰੀ ਦਿਨ || Punjab News
ਦੂਜੇ ਪਾਸੇ ਚੰਨੀ ਨੇ ਕਿਹਾ ਕਿ ਉਹ ਬੀਬੀ ਨੂੰ ਆਪਣੀ ਵੱਡੀ ਭੈਣ ਦੀ ਤਰ੍ਹਾਂ ਸਮਝਦੇ ਹਨ ਅਤੇ ਉਨ੍ਹਾਂ ਦੀ ਇਹ ਭਾਵਨਾ ਪਿਆਰ ਅਤੇ ਸਤਿਕਾਰ ਕਾਰਨ ਹੈ। ਤੁਸੀਂ ਦੇਖਿਆ ਹੋਵੇਗਾ ਕਿ ਪਹਿਲਾਂ ਮੈਂ ਉਸ ਨੂੰ ਆਪਣੀ ਵੱਡੀ ਭੈਣ ਵਾਂਗ ਮੱਥਾ ਟੇਕਿਆ ਅਤੇ ਫਿਰ ਉਸ ਨਾਲ ਮਜ਼ਾਕ ਕੀਤਾ। ਚੰਨੀ ਮੁਤਾਬਕ ਮੈ ਉਨ੍ਹਾਂ ਦਾ ਹੱਥ ਆਪਣੇ ਮੱਥੇ ‘ਤੇ ਲਾਇਆ ਅਤੇ ਆਸ਼ੀਰਵਾਦ ਲਿਆ।









