3 ਕਰੋੜ ਦੀ ਧੋਖਾਧੜੀ ਮਾਮਲੇ ‘ਚ ਸਾਬਕਾ ਮਿਸੇਜ਼ ਚੰਡੀਗੜ੍ਹ ਗ੍ਰਿਫਤਾਰ
ਮੁਹਾਲੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ ਉਤੇ ਲੋਕਾਂ ਨਾਲ ਠੱਗੀ ਕਰਨ ਦੇ ਦੋਸ਼ ਵਿੱਚ ਸਾਬਕਾ ਮਿਸੇਜ਼ ਚੰਡੀਗੜ੍ਹ ਅਪਰਣਾ ਸਰਗੋਤਾ ਅਤੇ ਉਸ ਦੇ ਬੇਟੇ ਕੁਨਾਲ ਨੂੰ ਗ੍ਰਿਫਤਾਰ ਕੀਤਾ ਹੈ। 3 ਕਰੋੜ ਦੀ ਧੋਖਾਧੜੀ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ ਫੇਜ਼-11 ਥਾਣਾ ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕੋਲੋਂ 500 ਗ੍ਰਾਮ ਸੋਨੇ ਦੇ ਬਿਸਕੁਟ, 7 ਲੱਖ ਰੁਪਏ ਦੀ ਨਕਦੀ ਅਤੇ ਇੱਕ ਲਗਜ਼ਰੀ ਕਾਰ ਬਰਾਮਦ ਕੀਤੀ ਗਈ ਹੈ।
ਇਸ ਮਾਮਲੇ ਵਿੱਚ ਪੁਲਿਸ ਉਨ੍ਹਾਂ ਦੇ ਪਤੀ ਸੰਜੇ ਨੂੰ ਪਹਿਲਾ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਫੇਜ਼-11 ਥਾਣੇ ਐਸਐਚਓ ਗਣਦੀਪ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਕਰੀਬ ਢਾਈ ਤੋਂ ਤਿੰਨ ਕਰੋੜ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਖਿਲਾਫ਼ ਹੋਰ ਮਾਮਲੇ ਦਰਜ ਹਨ। ਰਿਮਾਂਡ ਵਿੱਚ ਕਈ ਹੋਰ ਪਰਤਾਂ ਖੁੱਲ੍ਹਣਗੀਆਂ ਤੇ ਠੱਗੀ ਦੇ ਸ਼ਿਕਾਰ ਲੋਕਾਂ ਦੀ ਗਿਣਤੀ ਵੀ ਵਧ ਸਕਦੀ ਹੈ।