ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਧਮਾਕਾ ਹੋ ਗਿਆ ਹੈ। ਇਥੇ ਇਕ ਫੌਜੀ ਹਵਾਈ ਅੱਡੇ ‘ਤੇ ਧਮਾਕਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ‘ਚ 10 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 8 ਲੋਕ ਜ਼ਖਮੀ ਵੀ ਹੋਏ ਹਨ।
ਤਾਲਿਬਾਨ ਦੇ ਬੁਲਾਰੇ ਅਬਦੁਲ ਨਫੀ ਤਕੂਰ ਨੇ ਵੀ ਧਮਾਕੇ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਧਮਾਕਾ ਸਵੇਰੇ ਕਾਬੁਲ ਮਿਲਟਰੀ ਏਅਰਪੋਰਟ ‘ਤੇ ਹੋਇਆ। ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਸਵੇਰੇ 8 ਵਜੇ ਫੌਜੀ ਹਵਾਈ ਅੱਡੇ ਦੇ ਨੇੜੇ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ। ਜਿਸ ਤੋਂ ਬਾਅਦ ਸੁਰੱਖਿਆ ਟੀਮਾਂ ਨੇ ਪੂਰੇ ਇਲਾਕੇ ਦੀ ਨਾਕਾਬੰਦੀ ਕਰ ਦਿੱਤੀ ਅਤੇ ਸਾਰੇ ਰਸਤੇ ਬੰਦ ਕਰ ਦਿੱਤੇ।
ਤਿੰਨ ਦਿਨ ਪਹਿਲਾਂ ਵੀ ਇੱਥੇ ਧਮਾਕਾ ਹੋਇਆ ਸੀ
ਤਿੰਨ ਦਿਨ ਪਹਿਲਾਂ ਯਾਨੀ 29 ਦਸੰਬਰ ਨੂੰ ਵੀ ਅਫਗਾਨਿਸਤਾਨ ਦੇ ਤਾਲੁਕਾਨ ਸੂਬੇ ‘ਚ ਧਮਾਕਾ ਹੋਇਆ ਸੀ। ਜਿਸ ‘ਚ 4 ਲੋਕ ਜ਼ਖਮੀ ਹੋ ਗਏ। ਪ੍ਰੈਸ ਦੇ ਅਨੁਸਾਰ ਧਮਾਕਾ ਉਦੋਂ ਹੋਇਆ ਜਦੋਂ ਇੱਕ ਸਰਕਾਰੀ ਦਫਤਰ ਦੇ ਕਰਮਚਾਰੀ ਦੇ ਡੈਸਕ ਦੇ ਹੇਠਾਂ ਰੱਖਿਆ ਬੰਬ ਫਟ ਗਿਆ। ਇਸ ਤੋਂ ਪਹਿਲਾਂ 26 ਦਸੰਬਰ ਨੂੰ ਬਦਖਸ਼ਾਨ ਸੂਬੇ ‘ਚ ਇਕ ਧਮਾਕੇ ‘ਚ ਇਕ ਪੁਲਸ ਅਧਿਕਾਰੀ ਦੀ ਮੌਤ ਹੋ ਗਈ ਸੀ।
 
			 
		