ਹੁਸ਼ਿਆਰਪੁਰ ਦੇ ਇੱਕ ਗੈਸ ਪਲਾਂਟ ਵਿਚ ਵੱਡਾ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ 2 ਹੋਰ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਬਠਿੰਡਾ ਅਦਾਲਤ ‘ਚ ਕੀਤਾ ਜਾਵੇਗਾ ਪੇਸ਼
ਜਾਣਕਾਰੀ ਅਨੁਸਾਰ ਅੱਜ ਸਵੇਰੇ ਗੈਸ ਪਲਾਂਟ ਵਿੱਚ ਕੰਮ ਚੱਲ ਰਿਹਾ ਸੀ। ਕੰਮ ਦੇ ਦੌਰਾਨ ਹੀ ਅਚਾਨਕ ਧਮਾਕਾ ਹੋ ਗਿਆ। ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 2 ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਚੌਂਕੀ ਨਸਰਾਲਾ ਦੇ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਅਤੇ ਹਰ ਪਹਿਲੂ ਨੂੰ ਆਧਾਰ ਬਣਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਪ੍ਰਵਾਸੀ ਪੰਜਾਬੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਇਥੇ ਕੰਮ ਕਰਦਾ ਸੀ।