ਫਿਰੌਤੀ ਮਾਮਲੇ ‘ਚ ਲਾਰੈਂਸ ਬਿਸ਼ਨੋਈ ਦਾ ਵਧਿਆ ਰਿਮਾਂਡ

0
28

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ 6 ਦਿਨ ਦਾ ਰਿਮਾਂਡ ਪੂਰਾ ਹੋਣ ‘ਤੇ ਸ੍ਰੀ ਮੁਕਤਸਰ ਸਾਹਿਬ ਦੀ ਮਾਣਯੋਗ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿੱਥੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਾਣਯੋਗ ਅਦਾਲਤ ‘ਚ ਪੇਸ਼ ਕਰਕੇ ਤਿੰਨ ਦਿਨਾਂ ਦੇ ਰਿਮਾਂਡ ‘ਤੇ ਲਿਆ ਗਿਆ ਹੈ। ਲਾਰੈਂਸ ਨੂੰ 16 ਦਸੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਦੁਬਾਰਾ ਪੇਸ਼ ਕੀਤਾ ਜਾਵੇਗਾ।

ਦੱਸ ਦੇਈਏ ਕਿ ਪੁਲਿਸ ਨੇ ਅੱਜ 8 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ, ਜਿਸ ‘ਤੇ ਮਾਣਯੋਗ ਅਦਾਲਤ ਨੇ ਤਿੰਨ ਦਿਨ ਦਾ ਰਿਮਾਂਡ ਮਨਜ਼ੂਰ ਕਰ ਲਿਆ। ਪੁਲਿਸ ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ 2021 ਦੇ ਫਿਰੌਤੀ ਮਾਮਲੇ ਵਿੱਚ ਲਿਆਂਦਾ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ KBS ਸਿੱਧੂ

ਜ਼ਿਕਰਯੋਗ ਹੈ ਕਿ 22 ਮਾਰਚ 2021 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਵਿਅਕਤੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ 3 ਨੰਬਰਾਂ ਤੋਂ ਕਾਲ ਕਰਕੇ ਉਸ ਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ ਅਤੇ ਉਸ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਕਿ ਉਸ ਦੇ ਲੜਕੇ ਨੂੰ ਮਾਰ ਦਿੱਤਾ ਜਾਵੇਗਾ। ਜੇਕਰ ਉਸਨੇ 30 ਲੱਖ ਰੁਪਏ ਨਹੀਂ ਦਿੱਤੇ।

ਇਹ ਵੀ ਪੜ੍ਹੋ: SSP ਕੁਲਦੀਪ ਸਿੰਘ ਚਾਹਲ ਚੰਡੀਗੜ੍ਹ ਤੋਂ ਰਿਲੀਵ, ਮਨੀਸ਼ਾ ਚੌਧਰੀ ਨੂੰ ਮਿਲਿਆ ਵਾਧੂ ਚਾਰਜ

ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ ਲਾਰੇਂਸ ਬਿਸ਼ਨੋਈ ਵਜੋਂ ਹੋਈ ਹੈ। 21 ਮਾਰਚ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੇ ਕਿਹਾ ਕਿ ਉਹ 23 ਮਾਰਚ ਨੂੰ ਫਰੀਦਕੋਟ ਵਿੱਚ ਪੇਸ਼ ਹੋ ਰਿਹਾ ਹੈ, ਜਿਸ ਤੋਂ ਪਹਿਲਾਂ ਫਿਰੌਤੀ ਅਦਾ ਕੀਤੀ ਜਾਵੇ। ਇਸ ਸਬੰਧੀ ਪੁਲਿਸ ਨੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ‘ਚ ਧਾਰਾ 387, 506 ਦੇ ਤਹਿਤ ਲਾਰੈਂਸ ਬਿਸ਼ਨੋਈ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ।

LEAVE A REPLY

Please enter your comment!
Please enter your name here