ਫਰਜ਼ੀ ਡਿਗਰੀਆਂ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼, 2 ਗ੍ਰਿਫਤਾਰ || Punjab News

0
58

ਫਰਜ਼ੀ ਡਿਗਰੀਆਂ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼, 2 ਗ੍ਰਿਫਤਾਰ

ਪੰਜਾਬ ਦੀ ਜਲੰਧਰ ਸਿਟੀ ਪੁਲਿਸ ਨੇ ਜਾਅਲੀ ਡਿਗਰੀਆਂ ਬਣਾਉਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਦੇ ਮਾਸਟਰਮਾਈਂਡ ਅਤੇ ਉਸ ਦੇ ਇਕ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 196 ਜਾਅਲੀ ਡਿਗਰੀਆਂ, 53 ਜਾਅਲੀ ਸਟੈਂਪ, 6 ਲੈਪਟਾਪ, 3 ਪ੍ਰਿੰਟਰ, 1 ਸਟੈਂਪ ਮਸ਼ੀਨ ਅਤੇ 8 ਮੋਬਾਈਲ ਫੋਨ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਪੁਲਿਸ ਜਲਦ ਹੀ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ। ਮੁਲਜ਼ਮਾਂ ਨੂੰ ਜਲੰਧਰ ਹਾਈਟਸ ਥਾਣਾ ਸਦਰ ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

CM ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਜਾਣਕਾਰੀ ਮੁਤਾਬਕ ਸ਼ਨੀਵਾਰ ਦੇਰ ਰਾਤ ਚੌਕੀ ਜਲੰਧਰ ਹਾਈਟਸ ਦੇ ਇੰਚਾਰਜ ਗੁਰਵਿੰਦਰ ਸਿੰਘ ਵਿਰਕ ਨੂੰ ਸੂਚਨਾ ਮਿਲੀ ਸੀ ਕਿ ਦੋਵੇਂ ਦੋਸ਼ੀ ਉਨ੍ਹਾਂ ਦੇ ਇਲਾਕੇ ‘ਚ ਹਨ ਅਤੇ ਜਾਅਲੀ ਡਿਗਰੀਆਂ ਬਣਾਉਣ ਦਾ ਧੰਦਾ ਕਰ ਰਹੇ ਹਨ। ਵਿਰਕ ਨੇ ਆਪਣੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਤੁਰੰਤ ਆਪਣੀ ਟੀਮ ਨਾਲ ਛਾਪੇਮਾਰੀ ਕਰਕੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ।

196 ਜਾਅਲੀ ਡਿਗਰੀਆਂ ਬਰਾਮਦ

ਜਦੋਂ ਮੁਲਜ਼ਮਾਂ ਨੂੰ ਥਾਣੇ ਲਿਆ ਕੇ ਪੁੱਛਗਿੱਛ ਸ਼ੁਰੂ ਕੀਤੀ ਗਈ ਤਾਂ ਮੁਲਜ਼ਮਾਂ ਕੋਲੋਂ 196 ਜਾਅਲੀ ਡਿਗਰੀਆਂ ਬਰਾਮਦ ਹੋਈਆਂ।ਮੁਲਜ਼ਮ ਨੇ ਮੰਨਿਆ ਕਿ ਉਹ ਇੰਜਨੀਅਰਿੰਗ, ਮੈਡੀਕਲ ਅਤੇ ਮੈਨੇਜਮੈਂਟ ਸਮੇਤ ਕਈ ਕੋਰਸਾਂ ਲਈ ਫਰਜ਼ੀ ਡਿਗਰੀਆਂ ਤਿਆਰ ਕਰਦਾ ਸੀ। ਪੰਜਾਬ, ਹਰਿਆਣਾ, ਰਾਜਸਥਾਨ, ਯੂਪੀ ਸਮੇਤ ਕਈ ਰਾਜਾਂ ਤੋਂ ਲੋਕ ਡਿਗਰੀਆਂ ਲੈਣ ਲਈ ਉਨ੍ਹਾਂ ਕੋਲ ਆਉਂਦੇ ਸਨ। ਪੁਲਿਸ ਮਾਮਲੇ ‘ਚ ਉਕਤ ਰਾਜਾਂ ਦੇ ਲੋਕਾਂ ਦੀ ਵੀ ਭਾਲ ਕਰ ਰਹੀ ਹੈ, ਤਾਂ ਜੋ ਪੂਰੀ ਗੈੰਗ ਨੂੰ ਤੋੜਿਆ ਜਾ ਸਕੇ।

LEAVE A REPLY

Please enter your comment!
Please enter your name here