ਪੰਜਾਬ ਪੁਲਿਸ ਦਾ ਫਰਜ਼ੀ DSP ਗ੍ਰਿਫਤਾਰ: ਜੰਮੂ ‘ਚ ਘੁੰਮਦਾ ਫੜਿਆ ਗਿਆ ਅੰਤਰਰਾਸ਼ਟਰੀ ਕਬੱਡੀ ਖਿਡਾਰੀ
ਖੰਨਾ ਪੁਲਿਸ ਜ਼ਿਲ੍ਹੇ ਦੇ ਦੋਰਾਹਾ ਪੁਲਿਸ ਸਟੇਸ਼ਨ ਅਧੀਨ ਪੈਂਦੇ ਪਿੰਡ ਕੱਦੋਂ ਦੇ ਰਹਿਣ ਵਾਲੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਰਨਵੀਰ ਸ਼ਰਮਾ ਨੂੰ ਜੰਮੂ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਕਰਨਵੀਰ ਨਹਿਰੂ ਪਾਰਕ ਵਿੱਚ ਪੰਜਾਬ ਪੁਲਿਸ ਦਾ ਫਰਜ਼ੀ ਡੀਐਸਪੀ ਬਣ ਕੇ ਘੁੰਮ ਰਿਹਾ ਸੀ। ਉਸ ਦੇ ਨਾਲ ਇੱਕ ਹੋਰ ਨੌਜਵਾਨ ਸੀ ਜੋ ਫ਼ਿਰੋਜ਼ਪੁਰ ਜ਼ਿਲ੍ਹੇ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।
ਸ੍ਰੀਨਗਰ ਪੁਲਿਸ ਨੇ ਦੋਵਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਸ੍ਰੀਨਗਰ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਉਹ ਆਜ਼ਾਦੀ ਦਿਵਸ ਅਤੇ ਅਮਰਨਾਥ ਯਾਤਰਾ ਨਾਲ ਜੋੜ ਕੇ ਇੱਥੇ ਕੀ ਕਰਨ ਆਏ ਸਨ। ਕੀ ਕੋਈ ਵੱਡੀ ਸਾਜ਼ਿਸ਼ ਸੀ? ਤੁਹਾਨੂੰ ਦੱਸ ਦੇਈਏ ਕਿ ਕਰਨਵੀਰ ਕਬੱਡੀ ਦੇ ਮਸ਼ਹੂਰ ਪਰਿਵਾਰ ਤੋਂ ਹਨ।
ਇਸ ਮਾਮਲੇ ‘ਚ ਹੋ ਸਕਦੀਆਂ ਹਨ ਕੁਝ ਹੋਰ ਗ੍ਰਿਫ਼ਤਾਰੀਆਂ
ਪੰਜਾਬ ਦੇ ਇਨ੍ਹਾਂ ਦੋ ਨੌਜਵਾਨਾਂ ਨੂੰ ਜੋ ਕਿ ਸ੍ਰੀਨਗਰ ਵਿੱਚ ਫਰਜ਼ੀ ਪੁਲਿਸ ਅਫਸਰ ਬਣ ਕੇ ਘੁੰਮ ਰਹੇ ਸਨ, ਨੂੰ ਸ਼੍ਰੀਨਗਰ ਪੁਲਿਸ ਨੇ ਵੀਰਵਾਰ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਕੁਝ ਹੋਰ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ। ਬੁੱਧਵਾਰ ਦੇਰ ਰਾਤ ਡਲ ਝੀਲ ਦੇ ਕੰਢੇ ਨਹਿਰੂ ਪਾਰਕ ਨੇੜੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਦੋਵਾਂ ਮੁਲਜ਼ਮਾਂ ਦੀਆਂ ਗਤੀਵਿਧੀਆਂ ਸ਼ੱਕੀ ਲੱਗੀਆਂ। ਦੋਵੇਂ ਪੁਲਿਸ ਦੀ ਵਰਦੀ ਵਿੱਚ ਸਨ।
ਸ਼ੱਕ ਪੈਣ ’ਤੇ ਪੁਲਿਸ ਮੁਲਾਜ਼ਮਾਂ ਨੇ ਉਸ ਕੋਲੋਂ ਪੁੱਛਗਿੱਛ ਕੀਤੀ। ਦੋਵਾਂ ਨੇ ਪਹਿਲਾਂ ਤਾਂ ਆਪਣੇ ਆਪ ਨੂੰ ਪੁਲਿਸ ਅਧਿਕਾਰੀ ਦੱਸਿਆ ਪਰ ਜਦੋਂ ਉਨ੍ਹਾਂ ਕੋਲੋਂ ਉਨ੍ਹਾਂ ਦੇ ਸ਼ਨਾਖਤੀ ਕਾਰਡ ਅਤੇ ਹੋਰ ਦਸਤਾਵੇਜ਼ ਮੰਗੇ ਗਏ ਤਾਂ ਉਨ੍ਹਾਂ ਨੇ ਆਪਾ-ਵਿਰੋਧੀ ਬਿਆਨ ਦੇਣੇ ਸ਼ੁਰੂ ਕਰ ਦਿੱਤੇ, ਇਸ ਤੋਂ ਬਾਅਦ ਦੋਵਾਂ ਨੂੰ ਨਹਿਰੂ ਪਾਰਕ ਥਾਣੇ ਲਿਜਾਇਆ ਗਿਆ।