ਪੰਜਾਬ ‘ਚ ਮਹਿੰਗਾ ਹੋਇਆ ਬੱਸ ਸਫਰ, 4 ਸਾਲਾਂ ਬਾਅਦ ਵਧਿਆ ਕਿਰਾਇਆ ||Latest News

0
19

 

ਪੰਜਾਬ ‘ਚ ਮਹਿੰਗਾ ਹੋਇਆ ਬੱਸ ਸਫਰ, 4 ਸਾਲਾਂ ਬਾਅਦ ਵਧਿਆ ਕਿਰਾਇਆ

ਪੰਜਾਬ ਵਿੱਚ ਬੱਸ ਸਫ਼ਰ ਮਹਿੰਗਾ ਹੋ ਗਿਆ ਹੈ। ਬੱਸਾਂ ਦਾ ਪ੍ਰਤੀ ਕਿਲੋਮੀਟਰ ਕਿਰਾਇਆ 23 ਪੈਸੇ ਤੋਂ ਵਧਾ ਕੇ 46 ਪੈਸੇ ਕਰ ਦਿੱਤਾ ਗਿਆ ਹੈ। ਇਸ ਸਬੰਧੀ ਟਰਾਂਸਪੋਰਟ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਹ ਹੁਕਮ ਐਤਵਾਰ ਤੋਂ ਲਾਗੂ ਹੋ ਗਿਆ ਹੈ।

ਇਹ ਵੀ ਪੜ੍ਹੋ- Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 8-9-2024

2 ਦਿਨ ਪਹਿਲਾਂ ਹੋਈ ਕੈਬਨਿਟ ਮੀਟਿੰਗ ‘ਚ ਪੈਟਰੋਲ ਅਤੇ ਡੀਜ਼ਲ ‘ਤੇ ਵੈਟ 92 ਪੈਸੇ ਵਧਾਉਣ ਦਾ ਫੈਸਲਾ ਕੀਤਾ ਗਿਆ ਸੀ। ਇਸ ਤੋਂ ਇਲਾਵਾ ਬੱਸਾਂ ਦੇ ਕਿਰਾਏ ਵਧਾਉਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਸੂਬੇ ਵਿੱਚ ਕਰੀਬ ਸਾਢੇ 4 ਸਾਲਾਂ ਬਾਅਦ ਬੱਸ ਕਿਰਾਏ ਵਿੱਚ ਵਾਧਾ ਹੋਇਆ ਹੈ।

ਕਿਰਾਏ ਵਿੱਚ ਵਾਧੇ ਨਾਲ ਸਰਕਾਰ ਨੂੰ 150 ਕਰੋੜ ਰੁਪਏ ਜੁਟਾਉਣ ਵਿੱਚ ਮਦਦ ਮਿਲੇਗੀ

ਹੁਣ ਯਾਤਰੀਆਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਜਾਣ ਲਈ ਘੱਟੋ-ਘੱਟ 15 ਰੁਪਏ ਅਦਾ ਕਰਨੇ ਪੈਣਗੇ, ਭਾਵੇਂ ਉਹ ਸਿਰਫ਼ ਇੱਕ ਕਿਲੋਮੀਟਰ ਦੀ ਦੂਰੀ ਹੀ ਤੈਅ ਕਰਨ। ਬੱਸ ਕਿਰਾਏ ਵਿੱਚ ਵਾਧੇ ਨਾਲ ਸਰਕਾਰ ਨੂੰ 150 ਕਰੋੜ ਰੁਪਏ ਜੁਟਾਉਣ ਵਿੱਚ ਮਦਦ ਮਿਲੇਗੀ। ਔਰਤਾਂ ਨੂੰ ਮਿਲਣ ਵਾਲੀ ਮੁਫਤ ਯਾਤਰਾ ਦੀ ਸਹੂਲਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਹ ਪਹਿਲਾਂ ਵਾਂਗ ਹੀ ਜਾਰੀ ਰਹੇਗਾ।

ਇਸ ਤਰ੍ਹਾਂ ਕਿਰਾਇਆ ਵਧਾਇਆ ਗਿਆ

ਟਰਾਂਸਪੋਰਟ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਕਿਰਾਇਆ ਵਾਧਾ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਸੈਕਟਰਾਂ ‘ਤੇ ਲਾਗੂ ਹੋਵੇਗਾ। ਹੀਟ ਵੈਂਟੀਲੇਸ਼ਨ ਅਤੇ ਏਅਰ ਕੰਡੀਸ਼ਨ (ਐਚਐਸਵੀਏਸੀ) ਦੀਆਂ ਆਮ ਬੱਸਾਂ ਦੇ ਕਿਰਾਏ ਵਿੱਚ 23 ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕੀਤਾ ਗਿਆ ਹੈ। ਪਹਿਲਾਂ ਪ੍ਰਤੀ ਕਿਲੋਮੀਟਰ ਕਿਰਾਇਆ 1.22 ਰੁਪਏ ਪ੍ਰਤੀ ਕਿਲੋਮੀਟਰ ਸੀ, ਜੋ ਹੁਣ 1.45 ਰੁਪਏ ਪ੍ਰਤੀ ਕਿਲੋਮੀਟਰ ਹੋ ਜਾਵੇਗਾ।

ਏਸੀ ਬੱਸਾਂ ਦਾ ਕਿਰਾਇਆ 28 ਪੈਸੇ ਵਧਾ ਕੇ 1.74 ਰੁਪਏ ਪ੍ਰਤੀ ਯਾਤਰੀ ਪ੍ਰਤੀ ਕਿਲੋਮੀਟਰ ਕਰ ਦਿੱਤਾ ਗਿਆ ਹੈ। ਇੰਟੈਗਰਲ ਕੋਚ ਦਾ ਕਿਰਾਇਆ 41 ਪੈਸੇ ਵਧਾ ਕੇ 2.61 ਰੁਪਏ ਪ੍ਰਤੀ ਕਿਲੋਮੀਟਰ ਅਤੇ ਸੁਪਰ ਇੰਟੈਗਰਲ ਕੋਚ ਦਾ ਕਿਰਾਇਆ 46 ਪੈਸੇ ਵਧਾ ਕੇ 2.90 ਰੁਪਏ ਕਰ ਦਿੱਤਾ ਗਿਆ ਹੈ।

 

LEAVE A REPLY

Please enter your comment!
Please enter your name here