ਫ਼ਰੀਦਕੋਟ, 18 ਅਗਸਤ 2026 : ਪੰਜਾਬ ਦੇ ਜਿਲਾ ਫਰੀਦਕੋਟ (Faridkot) ਵਿਖੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਈਮੇਲ ਭੇਜ ਕੇ ਬੰਬ ਨਾਲ ਉਡਾਉਣ (bomb threat) ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਹੈ ।
ਕਿਸ ਨੇ ਦਿੱਤੀ ਹੈ ਧਮਕੀ
ਮਿਲੀ ਜਾਣਕਾਰੀ ਅਨੁਸਾਰ ਫਰੀਦਕੋਟ ਦੇ ਮਿੰਨੀ ਸਕੱਤਰੇਤ ਵਿਖੇ ਬਣੇ ਜਿਸ ਡਿਪਟੀ ਕਮਿਸ਼ਨਰ ਦਫ਼ਤਰ (Deputy Commissioner’s Office) ਨੂੰ ਅੱਜ ਈਮੇਲ ਭੇਜ ਕੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੇ ਜਾਣ ਦਾ ਪਤਾ ਚੱਲਿਆ ਹੈ ਇਹ ਧਮਕੀ ਖਾਲਿਸਤਾਨ ਨੈਸ਼ਨਲ ਆਰਮੀ ਦੇ ਨਾਮ ਤੋਂ ਈਮੇਲ ਰਾਹੀਂ ਭੇਜੀ ਗਈ ਹੈ । ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਫਰੀਦਕੋਟ ਵਿਖੇ ਵੱਖ-ਵੱਖ ਥਾਵਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀਆਂ ਦਿੱਤੀਆਂ ਗਈਆਂ ਹਨ ।
ਪੁਲਸ ਨੇ ਪਤਾ ਚਲਦਿਆਂ ਹੀ ਕੀਤਾ ਸਰਚ ਅਪ੍ਰੇਸ਼ਨ ਸ਼ੁਰੂ
ਪੰਜਾਬ ਪੁਲਸ ਦੇ ਡੀ. ਐਸ. ਪੀ. ਤਰਲੋਚਨ ਸਿੰਘ ਦੀ ਅਗਵਾਈ ਹੇਠ ਉਪਰੋਕਤ ਈਮੇਲ ਦਾ ਪਤਾ ਚਲਦਿਆਂ ਹੀ ਪੁਲਸ ਟੀਮ ਵਲੋਂ ਸਰਚ ਅਪ੍ਰੇਸ਼ਨ (Search operation) ਸ਼ੁਰੂ ਕੀਤਾ ਗਿਆ, ਜਿਸ ਦੌਰਾਨ ਕੰਪਲੈਕਸ ਪੂਰਾ ਖਾਲੀ ਕਰਵਾਇਆ ਗਿਆ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਇਲਾਵਾ ਆਲੇ-ਦੁਆਲੇ ਦੇ ਖੇਤਰਾਂ ਦੀ ਵੀ ਜਾਂਚ ਕੀਤੀ ਗਈ ਪਰ ਕਿਸੇ ਤਰ੍ਹਾਂ ਦੀ ਕੋਈ ਵੀ ਸ਼ੱਕੀ ਵਸਤੂ ਜਾਂ ਵਿਅਕਤੀ ਵਿਸ਼ੇਸ਼ ਨਹੀਂ ਮਿਲਿਆ ।









