ਫਰੀਦਕੋਟ ਦੇ ਐਸਪੀ ਦਾ ਅੱਜ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਫਰੀਦਕੋਟ ਦੇ SP ਹੈਡਕੁਆਟਰ ਅਨਿਲ ਕੁਮਾਰ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਐਸਪੀ ਅਨਿਲ ਕੁਮਾਰ ਆਪਣੇ ਦਫ਼ਤਰ ਵਿੱਚ ਬੈਠੇ ਸਨ ਤਾਂ ਅਚਨਚੇਤ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਚੈਕਅੱਪ ਕਰਨ ਤੋਂ ਬਾਅਦ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਐਸਪੀ ਅਨਿਲ ਕੁਮਾਰ ਪੰਚਕੂਲਾ ਦਾ ਰਹਿਣ ਵਾਲਾ ਸੀ।