ਕਿਸਾਨਾਂ ਦਾ ਅੰਦੋਲਨ ਜਾਰੀ ਹੈ।ਇਸ ਦੌਰਾਨ ਕਈ ਕਿਸਾਨ ਸ਼ਹੀਦ ਹੋ ਗਏ ਹਨ।ਇਸੇ ਵਿਚਾਲੇ ਇੱਕ ਹੋਰ ਕਿਸਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ।
ਜਾਣਕਾਰੀ ਅਨੁਸਾਰ ਸ਼ੰਭੂ ਬਾਰਡਰ ‘ਤੇ ਕਿਸਾਨ ਅੰਦੋਲਨ ‘ਚ ਸ਼ਾਮਲ ਹੋਣ ਜਾ ਰਹੇ 33 ਸਾਲਾ ਕਿਸਾਨ ਗੁਰਜੰਟ ਸਿੰਘ ਦੀ ਅੱਜ ਸਵੇਰੇ ਪੰਜ ਵਜੇ ਰਾਜਪੁਰਾ ਨੇੜੇ ਸੜਕ ਹਾਦਸੇ ‘ਚ ਮੌਤ ਹੋ ਗਈ।
ਇਹ ਹਾਦਸਾ ਇੱਕ ਟਰੱਕ ਅਤੇ ਟਰੈਕਟਰ-ਟਰਾਲੀ ਵਿਚਕਾਰ ਵਾਪਰਿਆ। ਜਿਸ ਵਿੱਚ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਖੇਤਾਂ ਵੱਲ ਪਲਟ ਗਈ। ਟਰੈਕਟਰ ਚਲਾ ਰਹੇ ਗੁਰਜੰਟ ਸਿੰਘ ਦੀ ਟੱਕਰ ਲੱਗਣ ਨਾਲ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਗੁਰਜੰਟ ਸਿੰਘ ਬੀਕੇਯੂ ਸਿੱਧੂਪੁਰ ਨਾਲ ਸਬੰਧਤ ਹੈ। ਉਹ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਸ਼ਹਿਰ ਨੇੜੇ ਪਿੰਡ ਮਨਸੂਰਵਾਲਾ ਦਾ ਵਸਨੀਕ ਹੈ। ਗੁਰਜੰਟ ਸਿੰਘ ਦੋ ਬੱਚਿਆਂ ਦਾ ਪਿਤਾ ਹੈ।ਇਸ ਹਾਦਸੇ ‘ਚ ਕਈ ਹੋਰ ਕਿਸਾਨ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਦਾ ਰਾਜਪੁਰਾ ਦੇ ਸਿਵਲ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।