ਕਿਸਾਨ ਆਗੂ ਡੱਲੇਵਾਲ ਦੇ ਅੰਦਰੂਨੀ ਅੰਗ ਫ਼ੇਲ ਹੋਣ ਦਾ ਖ਼ਤਰਾ, ਹਸਪਤਾਲ ਦਾਖ਼ਲ ਨਾ ਕਰਵਾਇਆ ਗਿਆ ਤਾਂ…..
23 ਦਿਨਾਂ ਤੋਂ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (70) ਦੇ ਕਈ ਅੰਦਰੂਨੀ ਅੰਗ ਫ਼ੇਲ ਹੋਣ ਦਾ ਖ਼ਤਰਾ ਹੈ। ਡੱਲੇਵਾਲ ਪਹਿਲਾਂ ਹੀ ਕੈਂਸਰ ਦੇ ਮਰੀਜ਼ ਹਨ। ਮਰਨ ਵਰਤ ਰੱਖਣ ਕਾਰਨ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਵੀ ਘੱਟ ਰਿਹਾ ਹੈ, ਜਿਸ ਕਾਰਨ ਦਿਲ ਦਾ ਦੌਰਾ ਵੀ ਪੈ ਸਕਦਾ ਹੈ।
ਸ਼ੰਭੂ ਸਰਹੱਦ ‘ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਇਲਾਜ ਦੌਰਾਨ ਮੌ.ਤ
ਉਨ੍ਹਾਂ ਦੀ ਦੇਖ-ਰੇਖ ਕਰ ਰਹੇ ਸਰਕਾਰੀ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਹਾਲਾਂਕਿ, ਡੱਲੇਵਾਲ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਲਈ ਕਾਨੂੰਨ ਸਮੇਤ 13 ਮੰਗਾਂ ਪੂਰੀਆਂ ਨਾ ਹੋਣ ਤਕ ਭੁੱਖ ਹੜਤਾਲ ਖ਼ਤਮ ਕਰਨ ਤੋਂ ਇਨਕਾਰ ਕਰ ਚੁੱਕੇ ਹਨ।
ਮੈਡੀਕਲ ਮਾਹਰਾਂ ਨੇ ਚਿੰਤਾ ਜਾਹਰ ਕੀਤੀ
ਕਿਸਾਨ ਆਗੂ ਡੱਲੇਵਾਲ ਦੀ ਹਾਲਤ ਸਬੰਧੀ ਵੱਖ-ਵੱਖ ਮੈਡੀਕਲ ਮਾਹਰਾਂ ਨੇ ਚਿੰਤਾ ਜਾਹਰ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦਾ ਮਰਨ ਵਰਤ ਜਲਦੀ ਨਾ ਤੋੜਿਆ ਗਿਆ ਤੇ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਨਾ ਕਰਵਾਇਆ ਗਿਆ ਤਾਂ ਹਾਲਾਤ ਹੋਰ ਵਿਗੜ ਸਕਦੇ ਹਨ।