ਕਿਸਾਨਾਂ ਨੇ ਕੌਮੀ ਖੇਤੀ ਮੰਡੀ ਨੀਤੀ ਦੇ ਖਰੜੇ ਦੀਆਂ ਕਾਪੀਆਂ ਸਾ.ੜੀਆਂ
ਅੱਜ ਕਿਸਾਨਾਂ ਨੇ ਗੁਰੂ ਨਗਰੀ ਅੰਮ੍ਰਿਤਸਰ ਦੇ ਕੰਪਨੀ ਬਾਗ ਵਿਖੇ ਰਾਸ਼ਟਰੀ ਖੇਤੀਬਾੜੀ ਮੰਡੀ ਨੀਤੀ ਦੇ ਖਰੜੇ ਨੂੰ ਸਾੜਿਆ ਅਤੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਕੇਂਦਰ ਸਰਕਾਰ ਵੱਲੋਂ ਜਾਰੀ ਰਾਸ਼ਟਰੀ ਖੇਤੀਬਾੜੀ ਨੀਤੀ ਦਾ ਖਰੜਾ ਬੀਤੇ ਦਿਨ ਜਾਰੀ ਕੀਤਾ ਗਿਆ ਸੀ, ਜਿਸ ਨੂੰ ਪੰਜਾਬ ਸਰਕਾਰ ਪਹਿਲਾਂ ਹੀ ਰੱਦ ਕਰ ਚੁੱਕੀ ਹੈ ਅਤੇ ਪੰਜਾਬ ਸਰਕਾਰ ਨੇ ਕੇਂਦਰੀ ਮੰਤਰਾਲੇ ਨੂੰ ਇੱਕ ਪੱਤਰ ਵੀ ਭੇਜਿਆ ਸੀ।
ਰਾਜਾ ਵੜਿੰਗ ਪਤਨੀ ਸਮੇਤ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰੂ ਘਰ ‘ਚ ਹੋਏ ਨਤਮਸਤਕ || Punjab News
ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਨੇ ਕਿਹਾ ਕਿ ਕੱਲ੍ਹ ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਖੇਤੀਬਾੜੀ ਮੰਡੀ ਨੀਤੀ ਦਾ ਖਰੜਾ ਲਾਗੂ ਕੀਤਾ ਗਿਆ ਸੀ, ਜਿਸ ਦੇ ਵਿਰੋਧ ਵਿੱਚ ਅੱਜ ਉਨ੍ਹਾਂ ਨੇ ਭੁੱਗੇ ਨੂੰ ਬਾਲ ਕੇ ਕੌਮੀ ਖੇਤੀਬਾੜੀ ਮੰਡੀ ਨੀਤੀ ਦਾ ਖਰੜਾ ਸਾੜ ਦਿੱਤਾ।
ਕੇਂਦਰ ਸਰਕਾਰ ਸਿਰਫ਼ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ
ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਨੇ ਇਸ ਬਿੱਲ ਨੂੰ ਵਾਪਸ ਲੈਣ ਲਈ 600 ਤੋਂ ਵੱਧ ਜਾਨਾਂ ਗੁਆ ਦਿੱਤੀਆਂ ਸਨ ਅਤੇ ਹੁਣ ਫਿਰ ਕੇਂਦਰ ਸਰਕਾਰ ਉਸੇ ਬਿੱਲ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜਿਸਦੀ ਅਸੀਂ ਸਖ਼ਤ ਨਿੰਦਾ ਕਰਦੇ ਹਾਂ, ਉਨ੍ਹਾਂ ਕਿਹਾ ਕਿ ਇਸ ਬਿੱਲ ਨੂੰ ਜਾਰੀ ਕਰਕੇ ਕੇਂਦਰ ਸਰਕਾਰ ਸਿਰਫ਼ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।