ਕਿਸਾਨਾਂ ਦਾ ਸੰਘਰਸ਼ ਤੇਜ਼ ਹੁੰਦਾ ਜਾ ਰਿਹਾ ਹੈ। ਪੰਜਾਬ ਭਰ ਤੋਂ ਕਿਸਾਨ ਦਿੱਲੀ ਕੂਚ ਕਰਨ ਨੂੰ ਤਿਆਰ ਹਨ। ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਜਾਣਕਾਰੀ ਅਨੁਸਾਰ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਤੇ ਆਪਣੀਆਂ ਮੰਗਾਂ ਮੰਗਵਾਉਣ ਲਈ ਹਜ਼ਾਰਾਂ ਕਿਸਾਨ ਅੰਮ੍ਰਿਤਸਰ ਦੇ ਬਿਆਸ ਤੋਂ ਫਤਿਹਗੜ੍ਹ ਸਾਹਿਬ ਵੱਲ ਰਵਾਨਾ ਹੋ ਗਏ। 300 ਤੋਂ ਵੱਧ ਟਰੈਕਟਰ-ਟਰਾਲੀਆਂ ਬਿਆਸ ਵਿੱਚੋਂ ਲੰਘੀਆਂ।
ਕਿਸਾਨਾਂ ਨੇ ਪੂਰੀਆਂ ਤਿਆਰੀਆਂ ਕਰ ਲਈਆ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨਾਂ ਨੇ ਪੂਰੀ ਤਿਆਰੀ ਨਾਲ ਬਿਆਸ ਤੋਂ ਕੂਚ ਕੀਤਾ। ਕਿਸਾਨ ਆਪਣੇ ਨਾਲ ਅਨਾਜ, ਪਾਣੀ, ਬਿਸਤਰੇ ਅਤੇ ਹੋਰ ਸਮਾਨ ਲੈ ਕੇ ਫਤਿਹਗੜ੍ਹ ਸਾਹਿਬ ਲਈ ਰਵਾਨਾ ਹੋ ਗਏ ਹਨ।
ਜੇਕਰ ਅੱਜ ਦੀ ਮੀਟਿੰਗ ‘ਚ ਕੁਝ ਹੱਲ ਨਾ ਨਿਕਲਿਆ ਤਾਂ ਅਸੀਂ ਸਾਰਾ ਸਮਾਨ ਲੈ ਕੇ ਦਿੱਲੀ ਵੱਲ ਰਵਾਨਾ ਹੋਵਾਂਗੇ। ਬਿਆਸ ‘ਤੇ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ ਸਮੇਤ ਨੇੜਲੇ ਇਲਾਕਿਆਂ ਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ।
ਇਸ ਦੇ ਨਾਲ ਹੀ ਕਈ ਕਿਸਾਨ ਰਸਤੇ ਵਿੱਚ ਉਕਤ ਸੰਘਰਸ਼ ਦਾ ਹਿੱਸਾ ਬਣ ਰਹੇ ਹਨ। ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦਾ ਵੀ ਇਸ ਸੰਬੰਧੀ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਇਹ ਸੰਘਰਸ਼ ਬਿਆਸ ਤੋਂ ਸ਼ੁਰੂ ਕਰਕੇ ਅੱਜ ਫਤਿਹਗੜ੍ਹ ਸਾਹਿਬ ਵਿਖੇ ਜਾ ਕੇ ਰੁਕਾਂਗੇ।