ਕਿਸਾਨਾਂ ਵੱਲੋਂ 3 ਅਕਤੂਬਰ ਨੂੰ ਦੇਸ਼ ਪੱਧਰੀ 2 ਘੰਟੇ ਦਾ ਕੀਤਾ ਜਾਵੇਗਾ ‘ਰੇਲ ਰੋਕੋ ਅੰਦੋਲਨ’
ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ 13 ਫਰਵਰੀ ਤੋਂ ਨਿਰੰਤਰ ਜਾਰੀ ਕਿਸਾਨ ਅੰਦੋਲਨ 2 ਨੂੰ ਚਲਦੇ ਅੱਜ 200 ਦਿਨ ਪੂਰੇ ਹੋ ਗਏ। ਇਸ ਮੌਕੇ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਮਜਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਦਿੱਤੇ ਗਏ ਸੱਦੇ ਤੇ ਦੇਸ਼ ਦੇ ਵੱਖ ਵੱਖ ਸੂਬਿਆਂ ਤੋਂ ਪਹੁੰਚੇ ਕਿਸਾਨ ਮਜ਼ਦੂਰ ਅਤੇ ਔਰਤਾਂ ਦਾ ਦੋਨਾਂ ਬਾਡਰਾਂ ਤੇ ਲੱਖਾਂ ਦਾ ਇੱਕਠ ਹੋਇਆ।
ਮੋਰਚੇ ਦੀ ਰਣਨੀਤੀ ਬਾਰੇ ਵਿਚਾਰ ਚਰਚਾ
ਮੌਕੇ ਮੋਰਚੇ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਦਿੱਲੀ ਅੰਦੋਲਨ 1 ਦੌਰਾਨ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਓਸ ਵੇਲੇ ਦੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਮੁੰਡੇ ਅਸੀਸ਼ ਮਿਸ਼ਰਾ ਟੈਨੀ ਵੱਲੋਂ ਗੱਡੀ ਚਾੜ੍ਹ ਕੇ ਕਿਸਾਨ ਕਤਲ ਕੀਤੇ ਜਾਣ ਦੇ ਇਨਸਾਫ ਲਈ 3 ਅਕਤੂਬਰ ਨੂੰ ਭਾਰਤ ਪੱਧਰੀ 2 ਘੰਟੇ ਦਾ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ। ਓਹਨਾ ਕਿਹਾ ਕਿ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਉਂਦੇ ਦਿਨਾਂ ਵਿੱਚ ਦੋਵੇਂ ਮੋਰਚੇ ਸਾਂਝੀ ਕਨਵੈਨਸ਼ਨ ਕਰਕੇ, ਇਹਨਾਂ ਚੋਣਾਂ ਦੌਰਾਨ, ਮੋਰਚੇ ਦੀ ਰਣਨੀਤੀ ਬਾਰੇ ਵਿਚਾਰ ਚਰਚਾ ਕਰਕੇ ਅਗਲੇ ਐਲਾਨ ਕੀਤੇ ਜਾਣਗੇ।
ਪਤੰਜਲੀ ਦੰਤ ਮੰਜਨ ਨੂੰ ਲੈ ਕੇ ਦਿੱਲੀ ਹਾਈ ਕੋਰਟ ‘ਚ ਪਟੀਸ਼ਨ ਦਾਇਰ, ਨਾਨ-ਵੈਜ ਸਮੱਗਰੀ ਹੋਣ ਦਾਅਵਾ ||Health News
ਓਹਨਾ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅੰਦੋਲਨ ਵਿੱਚ ਮੁਢਲੀਆਂ ਸਹੂਲਤਾਂ ਜਿਵੇ ਸਿਹਤ ਸਹੂਲਤਾਂ, ਬਿਜਲੀ, ਪਾਣੀ, ਸਫ਼ਾਈ ਆਦਿ ਵੀ ਮੁਹਈਆ ਨਹੀਂ ਕਰਵਾ ਰਹੀ ਜਿਸ ਕਾਰਨ ਅੰਦੋਲਨਕਾਰੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜਿਸਦੇ ਚਲਦੇ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਅਗਰ ਇਹ ਮਸਲੇ ਹੱਲ ਨਹੀਂ ਕੀਤੇ ਜਾਂਦੇ ਤਾਂ 14 ਸਤੰਬਰ ਨੂੰ ਰਾਜਪੁਰਾ ਦਾ ਗਗਨ ਚੌਕ ਜਾਮ ਕੀਤਾ ਜਾਵੇਗਾ। ਓਹਨਾ ਕਿਹਾ ਕਿ ਅਸੀਂ ਸਮਝਦੇ ਹਾਂ ਕਿ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਪਰ ਸਰਕਾਰ ਨੂੰ ਅਪੀਲ ਕਰਨ ਦੇ ਬਾਵਜੂਦ ਕੰਮ ਨਾ ਹੋਣ ਕਾਰਨ ਅਸੀਂ ਮਜਬੂਰ ਹਾਂ, ਸੋ ਸਰਕਾਰ ਸਮਾਂ ਰਹਿੰਦੇ ਮੁਸ਼ਕਿਲ ਦਾ ਹੱਲ ਕਰੇ।
ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਨਤਮਸਤਕ || Punjab News
ਇਸ ਸਤਨਾਮ ਸਿੰਘ ਪੰਨੂ, ਜਸਵਿੰਦਰ ਸਿੰਘ ਲੌਂਗੋਵਾਲ, ਕਾਕਾ ਸਿੰਘ ਕੋਟੜਾ, ਮਨਪ੍ਰੀਤ ਸਿੰਘ, ਜਲਾਰ ਸਿੰਘ, ਬਲਵੰਤ ਸਿੰਘ ਬਹਿਰਾਮਕੇ, ਬਚਿਤ੍ਰ ਸਿੰਘ ਕੋਟਲਾ, ਗੁਰਅਮਨੀਤ ਸਿੰਘ ਮਾਂਗਟ, ਅਮਰਜੀਤ ਸਿੰਘ ਰੜਾ, ਸਤਨਾਮ ਸਿੰਘ ਬੇਹਰੂ, ਕੁਲਵਿੰਦਰ ਸਿੰਘ, ਬਲਦੇਵ ਸਿੰਘ ਜੀਰਾ, ਕੰਵਲਜੀਤ ਸਿੰਘ, ਅਮਰਜੀਤ ਸਿੰਘ ਮੋਹੜੀ, ਅਸ਼ੋਕ ਬੁਲਾਰਾ, ਉਮੈਦ ਸਰਪੰਚ, ਮਨਜੀਤ ਸਿੰਘ ਘੁਮਾਣਾ, ਮਲਕੀਤ ਸਿੰਘ ਗੁਲਾਮੀਵਾਲਾ, ਓਂਕਾਰ ਸਿੰਘ ਭੰਗਾਲਾ, ਜੰਗ ਸਿੰਘ ਭਤੇੜੀ ਤੋਂ ਇਲਾਵਾ ਹੋਰ ਸੀਨੀਅਰ ਆਗੂਆਂ ਨੇ ਸੰਬੋਧਨ ਕੀਤਾ ਅਤੇ ਹਜ਼ਾਰਾਂ ਦੀ ਤਾਦਾਦ ਵਿੱਚ ਕਿਸਾਨ ਮਜ਼ਦੂਰ ਤੇ ਬੀਬੀਆਂ ਹਾਜ਼ਿਰ ਰਹੇ।