ਸ੍ਰੀ ਫਤਿਹਗੜ੍ਹ ਸਾਹਿਬ ਦੇ DC ਨੇ ਬਿਨਾਂ ਮਨਜ਼ੂਰੀ ਤੋਂ ਚੱਲ ਰਹੇ ਖੂਨਦਾਨ ਕੈਂਪਾਂ ਨੂੰ ਕਰਵਾਇਆ ਬੰਦ
ਸ਼੍ਰੀ ਫਤਿਹਗੜ੍ਹ ਸਾਹਿਬ- ਪੰਜਾਬ ਦੇ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੌਰਾਨ ਬਿਨਾਂ ਮਨਜ਼ੂਰੀ ਖੂਨਦਾਨ ਕੈਂਪ ਲਗਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ, ਐਸ.ਡੀ.ਐਮ ਫ਼ਤਹਿਗੜ੍ਹ ਸਾਹਿਬ ਅਰਵਿੰਦ ਗੁਪਤਾ ਅਤੇ ਹੋਰ ਅਧਿਕਾਰੀਆਂ ਦੀ ਟੀਮ ਨਾਲ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਜਾਂਦੀ ਸੜਕ ਦੇ ਦੋਵੇਂ ਪਾਸੇ ਲਗਾਏ ਗਏ ਖ਼ੂਨਦਾਨ ਕੈਂਪਾਂ ਦਾ ਨਿਰੀਖਣ ਕੀਤਾ |
ਖਾਈ ‘ਚ ਡਿੱਗੀ ਬੱਸ, 3 ਲੋਕਾਂ ਦੀ ਹੋਈ ਮੌ.ਤ
ਨਿਰੀਖਣ ਦੌਰਾਨ ਜਦੋਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਲਗਾਏ ਗਏ ਖ਼ੂਨਦਾਨ ਕੈਂਪ ਦੇ ਪ੍ਰਬੰਧਕਾਂ ਨੂੰ ਲੋੜੀਂਦੀ ਮਨਜ਼ੂਰੀ ਦਿਖਾਉਣ ਲਈ ਕਿਹਾ ਤਾਂ ਪ੍ਰਬੰਧਕ ਮਨਜ਼ੂਰੀ ਦੇਣ ਤੋਂ ਅਸਮਰੱਥ ਰਹੇ, ਜਿਸ ‘ਤੇ ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਵਿਸ਼ਾਲ ਵਰਮਾ ਨੂੰ ਆਦੇਸ਼ ਦਿੱਤੇ | ਮੌਕੇ ‘ਤੇ ਮੌਜੂਦ ਰਹਿਣ ਅਤੇ ਕੈਂਪ ਤੁਰੰਤ ਬੰਦ ਕਰ ਦਿੱਤਾ ਗਿਆ।
ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਇਹ ਮਾਮਲਾ ਆਇਆ ਸੀ ਕਿ ਫਤਿਹਗੜ੍ਹ ਸਾਹਿਬ ਵਿੱਚ ਸ਼ਹੀਦੀ ਜੋੜ ਮੇਲ ਦੌਰਾਨ ਕੁਝ ਸੰਸਥਾਵਾਂ ਜਾਂ ਵਿਅਕਤੀ ਬਿਨਾਂ ਇਜਾਜ਼ਤ ਖੂਨਦਾਨ ਕੈਂਪ ਲਗਾ ਕੇ ਕਾਨੂੰਨ ਦੀ ਉਲੰਘਣਾ ਕਰ ਰਹੇ ਹਨ। ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਉਨ੍ਹਾਂ ਅੱਜ ਸਬੰਧਤ ਅਧਿਕਾਰੀਆਂ ਨਾਲ ਕੈਂਪਾਂ ਦਾ ਨਿਰੀਖਣ ਕੀਤਾ। ਬਿਨਾਂ ਪ੍ਰਵਾਨਗੀ ਤੋਂ ਚੱਲ ਰਹੇ ਕੈਂਪ ਬੰਦ ਕਰ ਦਿੱਤੇ ਗਏ।