ਕਾਰ ਤੇ ਬਾਈਕ ਦੀ ਜ਼ਬਰਦਸਤ ਟੱਕਰ, ਪਿਓ-ਪੁੱਤ ਦੀ ਮੌ.ਤ
ਮੋਗਾ ਜ਼ਿਲੇ ਦੇ ਬੁੱਗੀਪੁਰਾ ਰੋਡ ‘ਤੇ ਇਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਹਾਦਸੇ ‘ਚ ਮੋਟਰਸਾਈਕਲ ਸਵਾਰ ਪਿਓ-ਪੁੱਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ‘ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਪਿਓ-ਪੁੱਤ ਨੂੰ ਹਸਪਤਾਲ ਪਹੁੰਚਾਇਆ। ਫਿਲਹਾਲ ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਸਮਾਜ ਸੇਵੀ ਸੁਸਾਇਟੀ ਦੇ ਮੈਂਬਰ ਗੁਰਜੋਤ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਬੁੱਗੀਪੁਰਾ ਰੋਡ ’ਤੇ ਹਾਦਸਾ ਵਾਪਰ ਗਿਆ ਹੈ। ਜਿਸ ਤੋਂ ਬਾਅਦ ਅਸੀਂ ਮੌਕੇ ‘ਤੇ ਪਹੁੰਚ ਗਏ। ਉਸ ਨੇ ਦੱਸਿਆ ਕਿ ਅਸੀਂ ਉੱਥੇ ਜਾ ਕੇ ਦੇਖਿਆ ਕਿ ਇੱਕ ਕਾਰ ਨੇ ਬਾਈਕ ਸਵਾਰ ਪਿਉ-ਪੁੱਤ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ‘ਤੋਂ ਫਰਾਰ ਹੋ ਗਿਆ। ਜਦੋਂ ਅਸੀਂ ਉਸ ਨੂੰ ਹਸਪਤਾਲ ਲੈ ਕੇ ਆਏ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ :ਕੋਲਕਾਤਾ ਡਾਕਟਰ ਰੇਪ-ਕਤਲ ਮਾਮਲਾ, ਡਾਕਟਰਾਂ ਨੇ ਕੀਤੀ ਹੜਤਾਲ || Punjab News
ਦੱਸਿਆ ਜਾ ਰਿਹਾ ਹੈ ਕਿ ਦੋਵੇਂ ਪਿਓ-ਪੁੱਤ ਆਪਣੇ ਪਿੰਡ ਮਹਿਰੋ ਤੋਂ ਮੋਗਾ ਸ਼ਹਿਰ ਵੱਲ ਆ ਰਹੇ ਸਨ। ਇਨ੍ਹਾਂ ਦੀ ਪਛਾਣ 32 ਸਾਲਾ ਹਰਪ੍ਰੀਤ ਸਿੰਘ ਅਤੇ 58 ਸਾਲਾ ਬੂਟਾ ਸਿੰਘ ਵਾਸੀ ਪਿੰਡ ਮਹਿਰੋ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।