ਫਾਜ਼ਿਲਕਾ ਤੇ ਰਾਜਸਥਾਨ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ 50,000 ਲੀਟਰ ਲਾਹਣ ਕੀਤਾ ਬਰਾਮਦ || Punjab Update

0
28
Fazilka and Rajasthan police recovered 50,000 liters during a joint operation

ਫਾਜ਼ਿਲਕਾ ਤੇ ਰਾਜਸਥਾਨ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ 50,000 ਲੀਟਰ ਲਾਹਣ ਕੀਤਾ ਬਰਾਮਦ

ਫਾਜ਼ਿਲਕਾ ਤੇ ਰਾਜਸਥਾਨ ਪੁਲਿਸ ਨੂੰ ਇੱਕ ਸਾਂਝੇ ਆਪ੍ਰੇਸ਼ਨ ‘ਚ  ਨਸ਼ਾ ਤਸਕਰਾਂ ਖਿਲਾਫ਼ ਵੱਡੀ ਸਫ਼ਲਤਾ ਮਿਲੀ ਹੈ ਜਿਸ ਦੇ ਤਹਿਤ ਉਹਨਾਂ ਵੱਲੋਂ ਰਾਜਸਥਾਨ ਹੱਦ ਦੇ ਨਾਲ ਲੱਗਦੀ ਗੰਗ ਕੈਨਾਲ ਅਤੇ ਆਸਪਾਸ ਦੇ ਏਰੀਆ ਵਿੱਚੋਂ 50 ਹਜ਼ਾਰ ਲੀਟਰ ਲਾਹਣ ਬਰਾਮਦ ਕਰਕੇ ਨਸ਼ਟ ਕੀਤੀ ਗਈ ਹੈ।

ਨਜਾਇਜ ਸ਼ਰਾਬ ਕਸ਼ੀਦ ਕਰਨ ਦੀ ਮਿਲੀ ਸੀ ਸੂਚਨਾ

ਦਰਅਸਲ , ਰਾਜਸਥਾਨ ਅਤੇ ਪੰਜਾਬ ਦੀ ਹੱਦ ਨਾਲ ਲੱਗਦੀ ਗੰਗ ਕੈਨਾਲ ਅਤੇ ਇਸਦੇ ਆਸ ਪਾਸ ਦੇ ਏਰੀਆ ਵਿੱਚ ਨਜਾਇਜ ਸ਼ਰਾਬ ਕਸ਼ੀਦ ਕਰਨ ਦੀ ਸੂਚਨਾ ਮਿਲੀ ਸੀ। ਜਿਸ ‘ਤੇ ਕਾਰਵਾਈ ਕਰਦੇ ਹੋਏ ਇੰਸਪੈਕਟਰ ਰਮਨ ਕੁਮਾਰ ਮੁੱਖ ਅਫਸਰ ਥਾਣਾ ਖੂਈਆਂ ਸਰਵਰ ਸਮੇਤ ਪੁਲਿਸ ਪਾਰਟੀ ਅਤੇ ਰਾਜਸਥਾਨ ਪੁਲਿਸ ਵੱਲੋਂ ਐਕਸਾਈਜ਼ ਇੰਸਪੈਕਟਰ ਖੂਈਆਂ ਸਰਵਰ ਦੀ ਹਾਜਰੀ ਵਿੱਚ ਗੰਗ ਕੈਨਾਲ ਅਤੇ ਇਸ ਦੇ ਆਸ ਪਾਸ ਦੇ ਏਰੀਆ ਵਿੱਚ ਸਰਚ ਅਭਿਆਨ ਚਲਾਇਆ ਗਿਆ।

ਇਹ ਵੀ ਪੜ੍ਹੋ : MP ਅੰਮ੍ਰਿ/ਤਪਾ.ਲ ਸਿੰਘ ਦੇ ਭਰਾ ਦੀ ਅਦਾਲਤ ‘ਚ ਹੋਈ ਪੇਸ਼ੀ , 14 ਦਿਨਾਂ ਦੀ ਕਸਟੱਡੀ ‘ਚ ਭੇਜਿਆ

ਕੰਡਿਆਂ ਅਤੇ ਸੜਕ ਦੇ ਨਾਲ ਖੱਡੇ ਬਣਾ ਕੇ ਲੋਹੇ ਦੇ ਡਰੰਮਾਂ ਵਿੱਚ ਛੁਪਾਈ ਹੋਈ ਸੀ ਲਾਹਣ

ਇਸ ਅਭਿਆਨ ਦੌਰਾਨ ਗੰਗ ਕੈਨਾਲ ਦੇ ਕੰਡਿਆਂ ਅਤੇ ਸੜਕ ਦੇ ਨਾਲ ਖੱਡੇ ਬਣਾ ਕੇ ਲੋਹੇ ਦੇ ਡਰੰਮਾਂ ਵਿੱਚ ਕੱਚੀ ਲਾਹਨ ਭਰ ਕੇ ਛੁਪਾਏ ਹੋਏ ਸਨ ਤੇ ਕਰੀਬ 50 ਹਜਾਰ ਲੀਟਰ ਲਾਹਣ ਨੂੰ ਐਕਸਾਈਜ਼ ਇੰਸਪੈਕਟਰ ਦੀ ਹਾਜਰੀ ਵਿੱਚ ਨਸ਼ਟ ਕੀਤਾ ਗਿਆ ਹੈ। ਫਾਜਿਲਕਾ ਪੁਲਿਸ ਵੱਲੋਂ ਅਪੀਲ ਕੀਤੀ ਗਈ ਹੈ ਕਿ ਸ਼ਰਾਬ ਦੀ ਨਜਾਇਜ ਤਸਕਰੀ ਕਰਨ ਅਤੇ ਕਸ਼ੀਦ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਰਾਜਸਥਾਨ ਪੁਲਿਸ ਅਤੇ ਫਾਜਿਲਕਾ ਪੁਲਿਸ ਵੱਲੋ ਸਾਂਝੇ ਸਰਚ ਅਪ੍ਰੇਸ਼ਨ ਚਲਾਏ ਜਾਣਗੇ।

 

 

 

 

 

LEAVE A REPLY

Please enter your comment!
Please enter your name here