ਫਾਜ਼ਿਲਕਾ ਪੁਲਿਸ ਤੇ BSF ਨੂੰ ਮਿਲੀ ਵੱਡੀ ਕਾਮਯਾਬੀ , ਹੈਰੋਇਨ ਤੇ ਡਰੱਗ ਮਨੀ ਸਮੇਤ 7 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

0
81
Fazilka Police and BSF got great success, arrested 7 drug smugglers including heroin and drug money

ਫਾਜ਼ਿਲਕਾ ਪੁਲਿਸ ਤੇ BSF ਨੂੰ ਮਿਲੀ ਵੱਡੀ ਕਾਮਯਾਬੀ , ਹੈਰੋਇਨ ਤੇ ਡਰੱਗ ਮਨੀ ਸਮੇਤ 7 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਪੰਜਾਬ ਦੀ ਫਾਜ਼ਿਲਕਾ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਨੂੰ ਵੱਡੀ ਵੱਡੀ ਕਾਮਯਾਬੀ ਮਿਲੀ ਹੈ ਜਿਸਦੇ ਤਹਿਤ ਪੁਲਿਸ ਤੇ BSF ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਅੰਤਰਰਾਸ਼ਟਰੀ ਨਾਰਕੋ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਵੱਲੋਂ 7 ਨਸ਼ਾ ਤਸਕਰਾਂ ਨੂੰ ਵੱਡੀ ਮਾਤਰਾ ਵਿੱਚ ਹੈਰੋਇਨ, ਕਾਰਤੂਸ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ ਹੈ | ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕਰੋੜਾਂ ਵਿੱਚ ਕੀਮਤ

DGP ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਪਾਕਿਸਤਾਨ ਸਥਿਤ ਸਮੱਗਲਰ ਦੇ ਸੰਪਰਕ ਵਿੱਚ ਸਨ। ਮੁਲਜ਼ਮਾਂ ਕੋਲੋਂ 5.47 ਕਿਲੋਗ੍ਰਾਮ ਸ਼ੁੱਧ ਗ੍ਰੇਡ ਹੈਰੋਇਨ, 1.7 ਲੱਖ ਰੁਪਏ ਦੀ ਡਰੱਗ ਮਨੀ, 40 ਕਾਰਤੂਸ ਬਰਾਮਦ ਹੋਏ ਹਨ। ਬਰਾਮਦ ਹੋਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਵਿੱਚ ਹੈ।

ਉਨ੍ਹਾਂ ਦੱਸਿਆ ਕਿ ਫੜੇ ਗਏ ਨਸ਼ਾ ਤਸਕਰਾਂ ਖਿਲਾਫ NDPS ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਮੁਲਜ਼ਮਾਂ ਦੇ ਪਿਛੜੇ ਅਤੇ ਅਗਾਂਹਵਧੂ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ। ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ। ਪੁੱਛਗਿੱਛ ‘ਚ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

LEAVE A REPLY

Please enter your comment!
Please enter your name here