ਸਤਲੁਜ ਦਰਿਆ ਦੇ ਕੰਢੇ ਫਿਰੋਜ਼ਪੁਰ ਪੁਲਿਸ ਨੇ ਚਲਾਇਆ CASO ਆਪ੍ਰੇਸ਼ਨ , ਨਜਾਇਜ਼ ਸ਼ਰਾਬ ਕੀਤੀ ਬਰਾਮਦ || Latest News
ਜਿੱਥੇ ਇਕ ਪਾਸੇ ਲੋਕ ਸਭਾ ਚੋਣਾਂ ਚੱਲ ਰਹੀਆਂ ਹਨ ਉੱਥੇ ਹੀ ਪੁਲਿਸ ਵੱਲੋਂ ਵੀ ਪੂਰੀ ਸਖ਼ਤਾਈ ਵਰਤੀ ਜਾ ਰਹੀ ਹੈ ਕਿਉਂਕਿ ਇਸ ਦੌਰਾਨ ਕਈ ਲੋਕ ਵੋਟਰਾਂ ਨੂੰ ਲਭਾਉਣ ਲਈ ਕਈ ਗਲਤ ਤਰੀਕੇ ਵਰਤ ਕੇ ਲੋਕਾਂ ਨੂੰ ਲਾਲਚ ਦੇਣ ਦੀ ਕੋਸ਼ਿਸ਼ ਕਰਦੇ ਹਨ | ਜਿਸ ਦੇ ਤਹਿਤ ਪੰਜਾਬ ਪੁਲਿਸ ਹੁਣ ਹਾਈ ਅਲਰਟ ‘ਤੇ ਨਜ਼ਰ ਆ ਰਹੀ ਹੈ ਜਿਸਦੇ ਚੱਲਦਿਆਂ ਅੱਜ ਫਿਰੋਜ਼ਪੁਰ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ | ਪੁਲਿਸ ਵੱਲੋਂ ਸਤਲੁਜ ਦਰਿਆ ਦੇ ਕੰਢੇ ਤੋਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ।
ਨਾਜਾਇਜ਼ ਸ਼ਰਾਬ ਦੀਆਂ 400 ਬੋਤਲਾਂ ਕੀਤੀਆਂ ਬਰਾਮਦ
ਦਰਅਸਲ ,ਫਿਰੋਜ਼ਪੁਰ ਪੁਲਿਸ ਵੱਲੋਂ ਅੱਜ ਤੜਕੇ ਅੰਤਰਰਾਸ਼ਟਰੀ ਸਰਹੱਦ ਨੇੜੇ ਸਤਲੁਜ ਦਰਿਆ ਦੇ ਕੰਢੇ ‘ਤੇ ਇੱਕ CASO ਆਪਰੇਸ਼ਨ ਚਲਾਇਆ ਗਿਆ ਸੀ । ਜਿਥੋਂ 400 ਬੋਤਲਾਂ ਨਾਜਾਇਜ਼ ਸ਼ਰਾਬ ਜਿਹੜੀ ਬਰਾਮਦ ਕੀਤੀ ਗਈ ਉਥੇ ਹੀ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪੁਲਿਸ 24 ਘੰਟੇ ਲੋਕਾਂ ਦੀ ਸੇਵਾ ਦੇ ਵਿੱਚ ਹਾਜ਼ਰ ਹੈ ਅਤੇ ਵੋਟਾਂ ਨੂੰ ਨੇਤਰੇ ਚਾੜਨ ਵਾਸਤੇ ਹਰ ਕਦਮ ਲਈ ਵਚਨਬੱਧ ਹੈ।