ਫਿਰੋਜ਼ਪੁਰ ਪੁਲਿਸ ਨੂੰ ਮਿਲੀ ਸਫਲਤਾ , ਸਰਹੱਦ ਨੇੜਿਓਂ ਹੈਰੋਇਨ ਸਮੇਤ 2 ਨਸ਼ਾ ਤਸਕਰ ਕੀਤੇ ਕਾਬੂ
ਫ਼ਿਰੋਜ਼ਪੁਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ | ਦਰਅਸਲ ,ਪੁਲਿਸ ਨੇ ਅੱਜ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ ਅਤੇ ਨਾਲ ਹੀ ਹੈਰੋਇਨ ਸਮੇਤ 6 ਲੱਖ ਰੁ: ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ | ਜ਼ਬਤ ਕੀਤੀ ਗਈ ਹੈਰੋਇਨ ਅਤੇ ਨਕਦੀ ਪੈਕਟਾਂ ਵਿੱਚ ਲਪੇਟੀ ਹੋਈ ਸੀ। ਇਹ ਜਾਣਕਾਰੀ ਖ਼ੁਦ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਦਿੱਤੀ ਹੈ।
6 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ
ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਲਿਖਿਆ ਕਿ ਫਿਰੋਜ਼ਪੁਰ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ 6.655 ਕਿਲੋਗ੍ਰਾਮ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।
ਇਹ ਵੀ ਪੜ੍ਹੋ : ਪੰਜਾਬ ‘ਚ ਗਰਮੀ ਤੋਂ ਲੋਕ ਹੋਏ ਪਰੇਸ਼ਾਨ , ਜਾਣੋ ਕਿੱਥੇ ਕਦੋਂ ਤੋਂ ਪਵੇਗਾ ਮੀਂਹ
ਜਲਦ ਹੀ ਵੱਡੇ ਖੁਲਾਸੇ ਹੋਣ ਦੀ ਉਮੀਦ
ਉਨ੍ਹਾਂ ਨੇ ਅੱਗੇ ਦੱਸਿਆ ਕਿ ਇਹ ਬਰਾਮਦਗੀ ਜ਼ਿਲ੍ਹਾ ਫਿਰੋਜ਼ਪੁਰ ਦੀ ਸੀ.ਆਈ.ਏ ਟੀਮ ਨੇ ਤਕਨੀਕੀ ਇਨਪੁਟਸ ‘ਤੇ ਕੰਮ ਕਰਨ ਤੋਂ ਬਾਅਦ ਸਫਲਤਾਪੂਰਵਕ ਆਪ੍ਰੇਸ਼ਨ ਕਰਕੇ ਕੀਤੀ ਹੈ। ਮਾਮਲੇ ਸਬੰਧੀ FIR ਦਰਜ ਕਰ ਲਈ ਗਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੇ ਅੱਗੇ ਅਤੇ ਪਿੱਛੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ। ਜਲਦ ਹੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।