ਫ਼ਿਰੋਜ਼ਪੁਰ ਟ੍ਰਿਪਲ ਮਰਡਰ ਕੇਸ: ਪੁਲਿਸ ਨੇ 7 ਮੁਲਜ਼ਮ ਕੀਤੇ ਗ੍ਰਿਫਤਾਰ
ਫ਼ਿਰੋਜ਼ਪੁਰ ‘ਚ ਵਾਪਰੇ ਤੀਹਰੇ ਕਤਲ ਮਾਮਲੇ ‘ਚ ਪੁਲਿਸ ਨੇ ਮੁਲਜ਼ਮ ਗ੍ਰਿਫਤਾਰ ਕਰ ਲਏ ਹਨ। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਔਰੰਗਾਬਾਦ ਪੁਲਿਸ ਦੀ ਸਾਂਝੀ ਕਾਰਵਾਈ ਸਦਕਾ ਫ਼ਿਰੋਜ਼ਪੁਰ ਵਿੱਚ ਤੀਹਰੇ ਕਤਲ ਕਾਂਡ ਦੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਨੂੰ ਔਰੰਗਾਬਾਦ ਤੋਂ ਕਾਬੂ ਕੀਤਾ ਗਿਆ ਹੈ। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਸੂਚਨਾ ਮਿਲੀ ਸੀ ਕਿ ਇਹ 7 ਮੁਲਜ਼ਮ ਔਰੰਗਾਬਾਦ ਵਿੱਚ ਲੁਕੇ ਹੋਏ ਹਨ। ਇਸ ਤੋਂ ਬਾਅਦ ਇਸ ਦੀ ਸੂਚਨਾ ਔਰੰਗਾਬਾਦ ਕ੍ਰਾਈਮ ਬ੍ਰਾਂਚ ਨੂੰ ਦਿੱਤੀ ਗਈ ਅਤੇ ਸਾਂਝੇ ਆਪ੍ਰੇਸ਼ਨ ਰਾਹੀਂ ਇਨ੍ਹਾਂ ਸਾਰਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੰਜਾਬ ਪੁਲਿਸ ਦੀ ਇੱਕ ਟੀਮ ਅੱਜ ਇਹਨਾਂ ਮੁਲਜ਼ਮਾਂ ਨੂੰ ਲੈਣ ਲਈ ਔਰੰਗਾਬਾਦ ਜਾਵੇਗੀ।
ਹਮਲਾਵਰਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਲਈ ਵਿਦੇਸ਼ੀ ਹਥਿਆਰਾਂ ਦੀ ਕੀਤੀ ਸੀ ਵਰਤੋਂ
ਜਾਣਕਾਰੀ ਮੁਤਾਬਕ ਇਸ ਮਾਮਲੇ ‘ਚਇੱਕ ਹੋਰ ਵੱਡਾ ਖੁਲਾਸਾ ਹੋਇਆ ਹੈ। ਫਰੀਦਕੋਟ ਦੇ ਮੈਡੀਕਲ ਕਾਲਜ ਵਿੱਚ ਮ੍ਰਿਤਕ ਦੇ ਪੋਸਟਮਾਰਟਮ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹਮਲਾਵਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਵਿਦੇਸ਼ੀ ਹਥਿਆਰਾਂ ਦੀ ਵਰਤੋਂ ਕੀਤੀ ਸੀ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਇਸ ਦੌਰਾਨ 50 ਤੋਂ ਵੱਧ ਰਾਊਂਡ ਫਾਇਰ ਕੀਤੇ ਅਤੇ ਸਿਰ ਵਿੱਚ ਗੋਲੀ ਲੱਗਣ ਕਾਰਨ ਤਿੰਨ ਭੈਣ-ਭਰਾ ਦੀ ਮੌਤ ਹੋ ਗਈ। ਹੁਣ ਸਵਾਲ ਉੱਠ ਰਹੇ ਹਨ ਕਿ ਹਮਲਾਵਰਾਂ ਕੋਲ ਵਿਦੇਸ਼ੀ ਹਥਿਆਰ ਕਿੱਥੋਂ ਆਏ।
CM ਮਾਨ 293 ਨਵ-ਨਿਯੁਕਤ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ || Today News
ਦੱਸ ਦੇਈਏ ਕਿ 3 ਸਤੰਬਰ ਨੂੰ ਫ਼ਿਰੋਜ਼ਪੁਰ ਦੇ ਬੰਸੀ ਗੇਟ ਇਲਾਕੇ ਦੇ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਕੰਬੋਜ ਨਗਰ ਨੇੜੇ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਇੱਕ ਹੀ ਪਰਿਵਾਰ ਦੇ 5 ਮੈਂਬਰਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ ਸਨ। ਇਸ ਦੌਰਾਨ 3 ਭੈਣ-ਭਰਾ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਗੋਲੀ ਲੱਗਣ ਵਾਲੇ 2 ਹੋਰ ਲੋਕ ਲੁਧਿਆਣਾ ਦੇ ਹਸਪਤਾਲ ‘ਚ ਜ਼ੇਰੇ ਇਲਾਜ ਹਨ।