ਭ੍ਰਿਸ਼ਟਾਚਾਰ ਕਾਰਨ ਵਿੱਤ ਵਿਭਾਗ ਦਾ ਸੁਪਰਡੈਂਟ ਬਰਖ਼ਾਸਤ ਤੇ 3 ਮੁਲਾਜ਼ਮ ਮੁਅੱਤਲ

0
32
Harpal Cheema

ਚੰਡੀਗੜ੍ਹ, 14 ਜਨਵਰੀ 2026 : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਕਿਹਾ ਕਿ ਵਿੱਤ ਵਿਭਾਗ `ਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾ ਰਹੀ ਹੈ । ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਚਾਹੇ ਉਹ ਕਿੰਨੇ ਵੀ ਉੱਚੇ ਅਹੁਦੇ `ਤੇ ਕਿਉਂ ਨਾ ਹੋਵੇ ।

ਸਰਕਾਰ ਭ੍ਰਿਸ਼ਟਾਚਾਰ `ਚ ਸ਼ਾਮਲ ਕਿਸੇ ਨੂੰ ਨਹੀਂ ਬਖਸ਼ੇਗੀ ਚਾਹੇ ਉਹ ਕਿਸੇ ਵੀ ਅਹੁਦੇ ’ਤੇ ਕਿਉਂ ਨਾ ਹੋਵੇ : ਚੀਮਾ

ਉਨ੍ਹਾਂ ਦੱਸਿਆ ਕਿ ਸਾਲ 2022 ਦੇ ਅੱਧ `ਚ ਖ਼ਜ਼ਾਨਾ ਤੇ ਲੇਖਾ ਸ਼ਾਖਾ (ਮੁੱਖ ਦਫ਼ਤਰ) ਤੇ ਵੱਖ-ਵੱਖ ਜਿ਼ਲਾ ਖ਼ਜ਼ਾਨਾ ਦਫ਼ਤਰਾਂ `ਚ ਤਾਇਨਾਤ 4 ਮੁਲਾਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ (Corruption) ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ । ਸਿ਼ਕਾਇਤਾਂ ਮਿਲਦਿਆਂ ਸਾਰ ਹੀ ਵਿਭਾਗ ਨੇ ਬਿਨਾਂ ਕਿਸੇ ਦੇਰੀ ਤੋਂ ਕਾਰਵਾਈ ਕੀਤੀ । ਇਨ੍ਹਾਂ ਚਾਰੇ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਅਤੇ ਮਾਮਲਾ ਡੂੰਘਾਈ ਨਾਲ ਜਾਂਚ ਲਈ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ ਗਿਆ ।

ਜਾਂਚ ਤੋ਼ ਬਾਅਦ ਹੀ ਕੀਤੀ ਗਈ ਹੈ ਫੈਸਲਾਕੁੰਨ ਕਾਰਵਾਈ

ਮੁਕੰਮਲ ਜਾਂਚ ਤੋਂ ਬਾਅਦ ਦਸੰਬਰ 2025 ਵਿਚ ਫੈਸਲਾਕੁੰਨ ਕਾਰਵਾਈ ਕੀਤੀ ਗਈ । ਸੁਪਰਡੈਂਟ ਗ੍ਰੇਡ-2 ਦੇ ਅਹੁਦੇ `ਤੇ ਤਾਇਨਾਤ ਇਕ ਅਧਿਕਾਰੀ ਨੂੰ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ ਜਦਕਿ ਬਾਕੀ 3 ਮੁਲਾਜ਼ਮਾਂ ਨੂੰ ਸੇਵਾ ਨਿਯਮਾਂ ਅਨੁਸਾਰ ਸਖ਼ਤ ਸਜ਼ਾ ਦਿੱਤੀ ਗਈ। ਕਾਨੂੰਨੀ ਕਾਰਵਾਈ ਨੂੰ ਵੀ ਤਰਕਪੂਰਨ ਅੰਤ ਤੱਕ ਪਹੁੰਚਾਇਆ ਗਿਆ ਹੈ ।

ਅਦਾਲਤ ਨੇ ਦਿੱਤਾ ਹੈ ਇਕ ਦਿਨਾਂ ਪੁਲਸ ਰਿਮਾਂਡ

ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ (Vigilance Bureau Amritsar Range) ਵੱਲੋਂ ਬਰਖ਼ਾਸਤ ਕੀਤੇ ਸੁਪਰਡੈਂਟ ਗ੍ਰੇਡ-2 ਵਿਰੁੱਧ ਐੱਫ. ਆਈ. ਆਰ ਨੰਬਰ 1/2026 ਦਰਜ ਕੀਤੀ ਗਈ। ਉਕਤ ਮੁਲਜ਼ਮ ਨੂੰ 11 ਜਨਵਰੀ 2026 ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ ਸ਼ੁਰੂਆਤੀ ਹਿਰਾਸਤ ਖ਼ਤਮ ਹੋਣ ਤੋਂ ਬਾਅਦ 12 ਜਨਵਰੀ ਨੂੰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਗੁਰਦਾਸਪੁਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ । ਅਦਾਲਤ ਨੇ ਅਗਲੇਰੀ ਪੁੱਛਗਿੱਛ ਲਈ ਉਸ ਦਾ ਇਕ ਦਿਨ ਦਾ ਪੁਲਸ ਰਿਮਾਂਡ ਦਿੱਤਾ ਹੈ।

ਜਾਂਚ ਦੌਰਾਨ 22 ਹੋਰ ਅਧਿਕਾਰੀਆਂ ਤੇ ਮੁਲਾਜਮਾਂ ਨਾਲ ਸਬੰਧਤ ਸ਼ੱਕੀ ਲੈਣ ਦੇਣ ਆਏ ਹਨ ਸਾਹਮਣੇ

ਚਾਰ ਮੁਲਾਜ਼ਮਾਂ ਦੇ ਬੈਂਕ ਖਾਤਿਆਂ ਦੀ ਜਾਂਚ ਦੌਰਾਨ 22 ਹੋਰ ਅਧਿਕਾਰੀਆਂ ਤੇ ਮੁਲਾਜ਼ਮਾਂ ਨਾਲ ਸਬੰਧਤ ਸ਼ੱਕੀ ਵਿੱਤੀ ਲੈਣ-ਦੇਣ ਸਾਹਮਣੇ ਆਏ। ਪੂਰੀ ਨਿਰਪੱਖਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਲੈਣ-ਦੇਣ ਦੀ ਜਾਂਚ ਇਕ ਸੇਵਾਮੁਕਤ ਜੱਜ ਤੋਂ ਕਰਵਾਈ ਗਈ । ਇਸ ਨਿਰਪੱਖ ਜਾਂਚ ਦੇ ਆਧਾਰ `ਤੇ ਹੁਣ ਇਨ੍ਹਾਂ ਸਾਰੇ 22 ਅਧਿਕਾਰੀਆਂ ਵਿਰੁੱਧ ਨਿਯਮਾਂ ਅਨੁਸਾਰ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

Read More : ਪੀੜ੍ਹਤ ਲੋਕਾਂ ਨਾਲ ਪੂਰਾ ਪੰਜਾਬ ਚੱਟਾਨ ਵਾਂਗ ਖੜ੍ਹਾ : ਹਰਪਾਲ ਸਿੰਘ ਚੀਮਾ

LEAVE A REPLY

Please enter your comment!
Please enter your name here