ਵਿੱਤ ਮੰਤਰੀ ਨੇ ਨਵੇਂ ਭਰਤੀ ਹੋਏ ਮੁਲਾਜਮਾਂ ਨੂੰ ਅੱਜ ਸੌਂਪੇ ਨਿਯੁਕਤੀ ਪੱਤਰ

0
33
Appointment

ਚੰਡੀਗੜ੍ਹ, 19 ਅਕਤੂਬਰ 2026 : ਵਿੱਤ ਮੰਤਰੀ (Finance Minister) ਪੰਜਾਬ ਹਰਪਾਲ ਸਿੰਘ ਵਲੋਂ ਅੱਜ ਨਵੇਂ ਭਰਤੀ ਹੋਏ ਮੁਲਾਜਮਾਂ ਨੂੰ ਨਿਯੁਕਤੀ ਪੱਤਰ (Appointment Letter) ਸੌਪੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕਿੰਨੇ ਮੁਲਾਜਮਾਂ ਨੂੰ ਕੀਤਾ ਗਿਆ ਹੈ ਭਰਤੀ

ਮਿਲੀ ਜਾਣਕਾਰੀ ਅਨੁਸਾਰ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ (Harpal Singh) ਵਲੋਂ ਜੋ ਅੱਜ ਨਵੇਂ ਮੁਲਾਜਮਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਉਹ ਕਲਰਕਾਂ ਦੇ ਅਹੁਦਿਆਂ ‘ਤੇ ਭਰਤੀਆਂ ਦੇ ਦਿੱਤੇ ਗਏ ਹਨ ਤੇ ਇਹ 12 ਕਲਰਕਾਂ ਨੂੰ ਦਿੱਤੇ ਗਏ ਹਨ । ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਉਨ੍ਹਾਂ ਨੂੰ ਸਰਕਾਰੀ ਸੇਵਾ ਵਿੱਚ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ।

ਨਵੀਂ ਭਰਤੀ ਨਾਲ ਮਿਲੇਗੀ ਪ੍ਰਸ਼ਾਸਨਿਕ ਕੰਮ-ਕਾਜ ਵਿਚ ਮਦਦ

ਨਵੀਂ ਭਰਤੀ ਨਾਲ ਖ਼ਜ਼ਾਨਾ ਦਫ਼ਤਰਾਂ ਵਿੱਚ ਕਰਮਚਾਰੀਆਂ ਦੀ ਗਿਣਤੀ ਵਧਣ ਦੇ ਨਾਲ ਵਿੱਤੀ ਅਤੇ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ । ਇਸ ਦਾ ਮਕਸਦ ਖ਼ਜ਼ਾਨਾ ਦਫ਼ਤਰਾਂ ਨਾਲ ਸਬੰਧਤ ਕੰਮਾਂ ਅਤੇ ਜਨਤਕ ਸੇਵਾਵਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਵੀ ਹੈ । ਖ਼ਜ਼ਾਨਾ ਦਫ਼ਤਰ ਸੂਬੇ ਦੇ ਵਿੱਤੀ ਪ੍ਰਬੰਧਨ ਨਾਲ ਜੁੜੇ ਅਹਿਮ ਕੰਮ ਸੰਭਾਲਦੇ ਹਨ ।

ਨਵ-ਨਿਯੁਕਤ ਕਲਰਕਾਂ ਨੂੰ ਵੱਖ-ਵੱਖ ਖਜਾਨਾ ਦਫ਼ਤਰਾਂ ਵਿਚ ਕੀਤਾ ਜਾਵੇਗਾ ਤਾਇਨਾਤ

ਨਵੇਂ ਮੁਲਾਜ਼ਮਾਂ ਨੂੰ ਕੰਮ-ਕਾਜ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਕਾਇਮ ਰੱਖਣ ਦੇ ਨਾਲ ਸਰਕਾਰੀ ਯੋਜਨਾਵਾਂ ਅਤੇ ਵਿੱਤੀ ਪ੍ਰਕਿਰਿਆਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿੱਚ ਆਪਣੀ ਭੂਮਿਕਾ ਨਿਭਾਉਣ ਲਈ ਕਿਹਾ ਗਿਆ ਹੈ । ਨਵ-ਨਿਯੁਕਤ ਕਲਰਕਾਂ ਨੂੰ ਸੂਬੇ ਦੇ ਵੱਖ-ਵੱਖ ਖ਼ਜ਼ਾਨਾ ਦਫ਼ਤਰਾਂ ਵਿੱਚ ਤਾਇਨਾਤ ਕਰਕੇ ਮੌਜੂਦਾ ਸਟਾਫ਼ ਨਾਲ ਜੋੜਿਆ ਜਾਵੇਗਾ, ਜਿਸ ਨਾਲ ਦਫ਼ਤਰੀ ਕੰਮਾਂ ਦੇ ਨਿਪਟਾਰੇ ਅਤੇ ਲੋਕਾਂ ਨਾਲ ਸਬੰਧਤ ਸੇਵਾਵਾਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ ।

LEAVE A REPLY

Please enter your comment!
Please enter your name here