Home News ਵਿੱਤ ਮੰਤਰੀ ਹਰਪਾਲ ਚੀਮਾ ਅੱਜ ਕਰਨਗੇ ਬਜਟ ਪੇਸ਼

ਵਿੱਤ ਮੰਤਰੀ ਹਰਪਾਲ ਚੀਮਾ ਅੱਜ ਕਰਨਗੇ ਬਜਟ ਪੇਸ਼

0
ਵਿੱਤ ਮੰਤਰੀ ਹਰਪਾਲ ਚੀਮਾ ਅੱਜ ਕਰਨਗੇ ਬਜਟ ਪੇਸ਼

ਪੰਜਾਬ ਸਰਕਾਰ ਅੱਜ ਆਪਣਾ ਬਜਟ ਪੇਸ਼ ਕਰਨ ਜਾ ਰਹੀ ਹੈ। ਪੰਜਾਬ ਸਰਕਾਰ ਅੱਜ ਵਿਧਾਨ ਸਭਾ ਵਿੱਚ ਸਾਲ 2024-25 ਦਾ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਚੀਮਾ ਬਜਟ ਪੇਸ਼ ਕਰਨਗੇ। ਆਗਾਮੀ ਲੋਕ ਸਭਾ, ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਸਾਰੇ ਐਲਾਨ ਕੀਤੇ ਜਾਣਗੇ। ਮੰਨਿਆ ਜਾ ਰਿਹਾ ਹੈ ਕਿ ਲੋਕਾਂ ‘ਤੇ ਕੋਈ ਬੋਝ ਨਹੀਂ ਪਾਇਆ ਜਾਵੇਗਾ। ਨਾਲ ਹੀ ਬਜਟ ਵਿੱਚ ਵਿਧਾਨ ਸਭਾ ਚੋਣਾਂ ਸਮੇਂ ਕੀਤੇ ਗਏ ਕੁਝ ਵਾਅਦਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਜਿਸ ਤਰ੍ਹਾਂ ਦਿੱਲੀ ਅਤੇ ਹਿਮਾਚਲ ਸਰਕਾਰਾਂ ਨੇ ਔਰਤਾਂ ਨੂੰ ਹਰ ਮਹੀਨੇ ਨਕਦ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਅਜਿਹੇ ‘ਚ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਬਜਟ ‘ਚ ਇਸ ਸਬੰਧੀ ਕੋਈ ਐਲਾਨ ਵੀ ਕਰ ਸਕਦੀ ਹੈ। ਕਿਉਂਕਿ ਦਿੱਲੀ ਵਿੱਚ ਆਪ ਸਰਕਾਰ ਹੈ। ਕਾਂਗਰਸ ਸਰਕਾਰ ਨੇ ਹਿਮਾਚਲ ਵਿੱਚ ਹਰ ਮਹੀਨੇ 1500 ਰੁਪਏ ਅਤੇ ਦਿੱਲੀ ਵਿੱਚ 1000 ਰੁਪਏ ਦੇਣ ਦਾ ਐਲਾਨ ਕੀਤਾ ਹੈ। ਅਜਿਹੇ ‘ਚ ਪੰਜਾਬ ਦੀਆਂ ਉਮੀਦਾਂ ਵੀ ਵਧ ਗਈਆਂ ਹਨ। ਇਸ ਤੋਂ ਇਲਾਵਾ ਕਿਸਾਨਾਂ ਸਬੰਧੀ ਐਲਾਨਾਂ ਦੀ ਉਮੀਦ ਹੈ। ਇਸ ਦੇ ਨਾਲ ਹੀ ਨਵੀਂ ਨਹਿਰ ਮਾਲਵਾ ਕੈਨਾਲ ਦਾ ਵੀ ਐਲਾਨ ਕੀਤਾ ਜਾ ਸਕਦਾ ਹੈ।

ਦੱਸ ਦੇਈਏ ਕਿ ਸੈਸ਼ਨ 1 ਮਾਰਚ ਨੂੰ ਰਾਜਪਾਲ ਬੀਐਲ ਪੁਰੋਹਿਤ ਦੇ ਸੰਬੋਧਨ ਨਾਲ ਸ਼ੁਰੂ ਹੋਇਆ। ਹਾਲਾਂਕਿ ਕਾਂਗਰਸ ਦੇ ਵਿਰੋਧ ਤੋਂ ਬਾਅਦ ਉਹ ਆਪਣਾ ਭਾਸ਼ਣ ਪੂਰੀ ਤਰ੍ਹਾਂ ਪੜ੍ਹ ਵੀ ਨਹੀਂ ਸਕੇ। ਇਸ ਦੇ ਨਾਲ ਹੀ ਉਸੇ ਦਿਨ ਬਾਅਦ ਦੁਪਹਿਰ ਮ੍ਰਿਤਕ ਆਗੂਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਫਿਰ 4 ਮਾਰਚ ਨੂੰ ਰਾਜਪਾਲ ਦੇ ਸੰਬੋਧਨ ‘ਤੇ ਬਹਿਸ ਹੋਈ। ਹਾਲਾਂਕਿ ਇਸ ਦੌਰਾਨ ਵੀ ਸਦਨ ‘ਚ ਹੰਗਾਮਾ ਹੋਇਆ ਪਰ ਸੈਸ਼ਨ ਦਿਨ ਭਰ ਚੱਲਦਾ ਰਿਹਾ। ਅੱਜ ਬਜਟ ਸੈਸ਼ਨ ਹੋਵੇਗਾ। ਜਦਕਿ ਅਗਲੇ ਦਿਨ ਬਜਟ ‘ਤੇ ਬਹਿਸ ਹੋਵੇਗੀ। 7 ਮਾਰਚ ਗੈਰ-ਸਰਕਾਰੀ ਦਿਨ ਹੋਵੇਗਾ। ਇਸ ਦਿਨ ਪ੍ਰਾਈਵੇਟ ਬਿੱਲ ਆਉਣਗੇ।

LEAVE A REPLY

Please enter your comment!
Please enter your name here