ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ 1 ਫਰਵਰੀ ਨੂੰ 2024-25 ਦਾ ਬਜਟ ਪੇਸ਼ ਕਰਨਗੇ । ਇਹ ਅੰਤਰਿਮ ਬਜਟ ਹੈ, ਕਿਉਂਕਿ ਆਮ ਚੋਣਾਂ ਅਪ੍ਰੈਲ-ਮਈ ਵਿੱਚ ਹੋਣੀਆਂ ਹਨ। ਨਵੀਂ ਸਰਕਾਰ ਦੇ ਸੱਤਾ ‘ਚ ਆਉਣ ਤੋਂ ਬਾਅਦ ਜੁਲਾਈ ‘ਚ ਪੂਰਾ ਬਜਟ ਪੇਸ਼ ਕੀਤੇ ਜਾਣ ਦੀ ਉਮੀਦ ਹੈ। ਅੰਤਰਿਮ ਬਜਟ ਮੌਜੂਦਾ ਸਰਕਾਰ ਨੂੰ ਨਵੀਂ ਸਰਕਾਰ ਦੇ ਆਉਣ ਅਤੇ ਪੂਰਾ ਬਜਟ ਪੇਸ਼ ਹੋਣ ਤੱਕ ਦੇਸ਼ ਨੂੰ ਚਲਾਉਣ ਲਈ ਪੈਸਾ ਪ੍ਰਦਾਨ ਕਰਦਾ ਹੈ। ਇਸ ਬਜਟ ਵਿੱਚ ਕਿਸੇ ਵੱਡੇ ਐਲਾਨ ਦੀ ਉਮੀਦ ਨਹੀਂ ਹੈ।

ਵਿੱਤ ਮੰਤਰੀ ਸੀਤਾਰਮਨ ਇਸ ਬਾਰੇ ਪਹਿਲਾਂ ਹੀ ਸੰਕੇਤ ਦੇ ਚੁੱਕੇ ਹਨ। ਅੰਤਰਿਮ ਬਜਟ ਵਿੱਚ, ਵੋਟਰਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਕੋਈ ਵੀ ਵੱਡੀਆਂ ਨੀਤੀਗਤ ਤਬਦੀਲੀਆਂ ਕਰਨ ਦੀ ਸਰਕਾਰ ਨੂੰ ਇਜਾਜ਼ਤ ਨਹੀਂ ਹੈ।

ਹਾਲਾਂਕਿ ਸੰਵਿਧਾਨ ਸਰਕਾਰ ਨੂੰ ਅੰਤਰਿਮ ਬਜਟ ਵਿੱਚ ਟੈਕਸ ਪ੍ਰਣਾਲੀ ਵਿੱਚ ਬਦਲਾਅ ਕਰਨ ਦੀ ਸ਼ਕਤੀ ਦਿੰਦਾ ਹੈ। 2019 ਦੇ ਅੰਤਰਿਮ ਬਜਟ ਵਿੱਚ ਵੀ ਸਰਕਾਰ ਨੇ 87ਏ ਦੇ ਤਹਿਤ ਇਨਕਮ ਟੈਕਸ ਵਿੱਚ ਛੋਟ ਦਿੱਤੀ ਸੀ। ਇਸ ਕਾਰਨ 5 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਟੈਕਸ ਮੁਕਤ ਹੋ ਗਈ ਸੀ।

LEAVE A REPLY

Please enter your comment!
Please enter your name here