ਸਦਰ ਥਾਣੇ ‘ਚ ਲੱਗੀ ਭਿਆਨਕ ਅੱ.ਗ, 10 ਗੱਡੀਆਂ ਸ.ੜ ਕੇ ਸੁ.ਆਹ

0
95

ਸਦਰ ਥਾਣੇ ‘ਚ ਲੱਗੀ ਭਿਆਨਕ ਅੱ.ਗ, 10 ਗੱਡੀਆਂ ਸ.ੜ ਕੇ ਸੁ.ਆਹ

ਪਠਾਨਕੋਟ ਦੇ ਪੁਰਾਣੇ ਸਦਰ ਥਾਣੇ ਵਿੱਚ ਅੱਗ ਲੱਗ ਜਾਣ ਦੀ ਖਬਰ ਸਾਹਮਣੇ ਆਈ ਹੈ। ਅਚਾਨਕ ਅੱਗ ਲੱਗਣ ਕਾਰਨ ਹਫੜਾ-ਦਫੜੀ ਮੱਚ ਗਈ। ਹਾਦਸੇ ਸਮੇਂ ਥਾਣੇ ਵਿੱਚ ਕੋਈ ਵੀ ਮੌਜੂਦ ਨਹੀਂ ਸੀ ਅਤੇ ਥਾਣੇ ਵਿੱਚ ਪਿਆ ਸਾਮਾਨ ਅਤੇ ਜ਼ਬਤ ਕੀਤੇ ਵਾਹਨ ਸੜ ਕੇ ਸੁਆਹ ਹੋ ਗਏ। ਦੱਸਿਆ ਜਾ ਰਿਹਾ ਹੈ ਭੋਆ ਹਲਕਾ ਵਿੱਚ ਕਿਸਾਨਾਂ ਵੱਲੋਂ ਖੇਤਾਂ ਵਿੱਚ ਨਾੜ ਨੂੰ ਅੱਗ ਲਗਾਈ ਗਈ ਸੀ ਜਿਸ ਕਾਰਨ ਅੱਗ ਨੇ ਸਦਰ ਥਾਣੇ ਦੀ ਗਰਾਊਂਡ ‘ਚ ਖੜ੍ਹੇ ਵਾਹਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਜਾਣਕਾਰੀ ਅਨੁਸਾਰ ਪੁਲਿਸ ਥਾਣਾ ਕਾਫੀ ਸਮਾਂ ਪਹਿਲਾਂ ਕਿਸੇ ਹੋਰ ਥਾਂ ਤਬਦੀਲ ਹੋ ਚੁੱਕਾ ਹੈ। ਥਾਣਾ ਸਦਰ ਦੀ ਪੁਰਾਣੀ ਇਮਾਰਤ ਵਿੱਚੋਂ ਪੁਲਿਸ ਵੱਲੋਂ ਪੁਰਾਣੇ ਵਾਹਨ ਰੱਖੇ ਜਾਂਦੇ ਹਨ। ਇਨ੍ਹਾਂ ਵਿੱਚੋਂ ਕੁੱਝ ਵਾਹਨ ਪੁਲਿਸ ਚੁੱਕ ਕੇ ਲੈ ਗਈ ਸੀ ਪਰ ਕਈ ਵਾਹਨ ਅਜੇ ਵੀ ਇਸ ਇਮਾਰਤ ਦੀ ਗਰਾਊਂਡ ਵਿੱਚ ਪਏ ਸਨ। ਕਿਸੇ ਕਿਸਾਨ ਵੱਲੋਂ ਆਪਣੇ ਖੇਤਾਂ ‘ਚ ਨਾੜ ਨੂੰ ਲਗਾਈ ਅੱਗ ਕਾਰਨ ਥਾਣਾ ਸਦਰ ਦੀ ਗਰਾਊਂਡ ‘ਚ ਖੜ੍ਹੀਆਂ 10 ਗੱਡੀਆਂ ਸੜ ਗਈਆਂ।

ਅੱਗ ਦਾ ਪਤਾ ਲੱਗਦਿਆਂ ਹੀ ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਜਿਸ ਤੋਂ ਬਾਅਦ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਮੌਕੇ ’ਤੇ ਪਹੁੰਚੀਆਂ। ਫਾਇਰ ਬ੍ਰਿਗੇਡ ਨੇ ਬੜੀ ਮੁਸ਼ਕਲ ਨਾਲ ਅੱਗ ‘ਤੇ ਕਾਬੂ ਪਾਇਆ।

ਨਾੜ ਨੂੰ ਅੱਗ ਲਾਉਣ ਵਾਲਿਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਨੇ ਦੱਸਿਆ ਕਿ ਇੱਕ ਕਿਸਾਨ ਨੇ ਕਣਕ ਦੇ ਨਾੜ ਨੂੰ ਅੱਗ ਲਗਾ ਦਿੱਤੀ ਸੀ ਅਤੇ ਅੱਗ ਥਾਣੇ ਦੀ ਇਮਾਰਤ ਤੱਕ ਪਹੁੰਚ ਗਈ। 10 ਗੱਡੀਆਂ ਸੜ ਕੇ ਸੁਆਹ ਹੋ ਗਈਆਂ। ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਡੀ.ਐਸ.ਪੀ. ਨੇ ਕਿਹਾ ਕਿ ਨਾੜ ਨੂੰ ਅੱਗ ਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here