ਲੁਧਿਆਣਾ ‘ਚ ਗਰਿੱਡ ਵਿੱਚ ਲੱਗੀ ਅੱ.ਗ, ਕਈ ਇਲਾਕਿਆਂ ‘ਚ ਬੱਤੀ ਗੁੱਲ
ਲੁਧਿਆਣਾ ਦੀ ਤਾਜਪੁਰ ਰੋਡ ਕੇਂਦਰੀ ਜੇਲ੍ਹ ਨੇੜੇ ਅੱਜ ਦੇਰ ਸ਼ਾਮ 66 ਕੇਵੀ ਪਾਵਰਕਾਮ ਗਰਿੱਡ ਵਿੱਚ ਭਿਆਨਕ ਅੱਗ ਲੱਗ ਗਈ।
ਅੱਗ ਲੱਗਣ ਕਾਰਨ ਇਕ ਵੱਡਾ ਟਰਾਂਸਫਾਰਮਰ ਅਤੇ ਹੋਰ ਬਿਜਲੀ ਦੀਆਂ ਤਾਰਾਂ ਸੜ ਗਈਆਂ। 10 ਕਿਲੋਮੀਟਰ ਤੋਂ ਵੱਧ ਖੇਤਰ ਵਿੱਚ ਬਿਜਲੀ ਗੁੱਲ ਹੋ ਗਈ ਹੈ। ਲੋਕ ਕਈ ਕਿਲੋਮੀਟਰ ਦੂਰ ਤੱਕ ਕਾਲੇ ਧੂੰਏਂ ਅਤੇ ਅੱਗ ਦੀਆਂ ਲਪਟਾਂ ਦੇਖ ਸਕਦੇ ਸਨ। ਅੱਗ ਲੱਗਣ ਤੋਂ ਤੁਰੰਤ ਬਾਅਦ ਰਾਹਗੀਰਾਂ ਅਤੇ ਪਾਵਰਕਾਮ ਮੁਲਾਜ਼ਮਾਂ ਨੇ ਤੁਰੰਤ ਫਾਇਰ ਬਿ੍ਗੇਡ ਨੂੰ ਸੂਚਿਤ ਕੀਤਾ |
ਰਣਜੀਤ ਸਿੰਘ ਢੱਡਰੀਆਂਵਾਲੇ ਮਾਮਲੇ ‘ਚ ਸੁਣਵਾਈ ਟਲੀ || Punjab News
ਜਾਣਕਾਰੀ ਦਿੰਦਿਆਂ ਫਾਇਰ ਬਿ੍ਗੇਡ ਦੇ ਅਧਿਕਾਰੀ ਆਤਿਸ਼ ਕੁਮਾਰ ਨੇ ਦੱਸਿਆ ਕਿ ਅੱਜ ਦੇਰ ਸ਼ਾਮ ਉਨ੍ਹਾਂ ਨੂੰ ਸੂਚਨਾ ਮਿਲੀ ਕਿ 66 ਕੇਵੀ ਗਰਿੱਡ ‘ਚ ਭਿਆਨਕ ਅੱਗ ਲੱਗ ਗਈ ਹੈ | ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ ‘ਤੇ ਭੇਜੀਆਂ ਗਈਆਂ ਹਨ। ਕਈ ਇਲਾਕਿਆਂ ਵਿੱਚ ਬਿਜਲੀ ਬੰਦ ਹੈ।
ਅੱਗ ਲੱਗਣ ਕਾਰਨ ਪਾਵਰਕੌਮ ਦਾ ਕਾਫੀ ਨੁਕਸਾਨ
ਅੱਗ ਬੁਝਾਉਣ ਲਈ ਬਚਾਅ ਕਾਰਜ ਅਜੇ ਵੀ ਜਾਰੀ ਹੈ। ਅੱਗ ਲੱਗਣ ਕਾਰਨ ਪਾਵਰਕੌਮ ਦਾ ਕਾਫੀ ਨੁਕਸਾਨ ਹੋਇਆ ਹੈ। ਨੇੜਲੇ ਲੋਕਾਂ ਨੂੰ ਘਟਨਾ ਵਾਲੀ ਥਾਂ ਤੋਂ ਦੂਰੀ ਬਣਾ ਕੇ ਰੱਖਣ ਲਈ ਵੀ ਕਿਹਾ ਗਿਆ ਹੈ।