ਚੱਲਦੀ ਬੱਸ ਨੂੰ ਲੱਗੀ ਭਿਆਨਕ ਅੱਗ, 8 ਸ਼ਰਧਾਲੂ ਜ਼ਿੰਦਾ ਜਲੇ, ਕਈ ਹੋਏ ਜ਼ਖਮੀ
ਹਰਿਆਣਾ ‘ਚ ਰਾਤ ਕਰੀਬ ਡੇਢ ਵਜੇ ਨੂਹ ਦੇ ਤਾਵਡੂ ‘ਚ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅੱਗ ਲੱਗ ਗਈ। ਇਸ ਹਾਦਸੇ ‘ਚ 8 ਲੋਕ ਜ਼ਿੰਦਾ ਸੜ ਗਏ, ਜਦਕਿ 25 ਤੋਂ ਵੱਧ ਬੁਰੀ ਤਰ੍ਹਾਂ ਝੁਲ਼ਸ ਗਏ।
ਜ਼ਖਮੀਆਂ ਨੇ ਦੱਸਿਆ ਕਿ ਬੱਸ ‘ਚ 60 ਲੋਕ ਸਵਾਰ ਸਨ।
ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਪਾਇਆ ਕਾਬੂ
ਇਹ ਸਾਰੇ ਆਪਸ ‘ਚ ਰਿਸ਼ਤੇਦਾਰ ਅਤੇ ਪੰਜਾਬ-ਚੰਡੀਗੜ੍ਹ ਦੇ ਵਸਨੀਕ ਹਨ। ਉਹ ਮਥੁਰਾ-ਵਰਿੰਦਾਵਨ ਦਾ ਦੌਰਾ ਕਰਕੇ ਵਾਪਸ ਆ ਰਹੇ ਸਨ। ਚੱਲਦੀ ਬੱਸ ਵਿੱਚ ਅੱਗ ਦੀਆਂ ਲਪਟਾਂ ਦੇਖ ਕੇ ਸਥਾਨਕ ਲੋਕਾਂ ਨੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਨਾਲ ਹੀ ਉਨ੍ਹਾਂ ਨੇ ਖੁਦ ਵੀ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।









