ਮੋਹਾਲੀ ਦੀ ਇੱਕ ਫੈਕਟਰੀ ਵਿੱਚ ਸ਼ਾਰਟ ਸਰਕਟ ਕਾਰਨ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਇੱਕ ਨੌਂ ਮਹੀਨਿਆਂ ਦੀ ਬੱਚੀ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਲੋਕ ਸੜ ਗਏ। ਅੱਗ ਨੂੰ ਦੇਖ ਕੇ ਆਲੇ-ਦੁਆਲੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਨਾਲ ਹੀ ਫਾਇਰ ਬ੍ਰਿਗੇਡ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਗਈ।
ਜਾਣੋ ਮਖਾਣੇ ਖਾਣ ਦਾ ਸਹੀ ਸਮਾਂ, ਮਿਲਣਗੇ ਕਈ ਅਣਗਿਣਤ ਫਾਇਦੇ
ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ।
ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਸਵੇਰੇ ਵਾਪਰੀ। ਫੇਜ਼-5 ਵਿੱਚ ਡੀ 39 ਨਾਮ ਦੀ ਇੱਕ ਫੈਕਟਰੀ ਹੈ। ਜੋ ਲੋਹੇ ਦੀਆਂ ਡਾਈਆਂ ਬਣਾਉਂਦੀ ਹੈ। ਫਾਇਰ ਬ੍ਰਿਗੇਡ ਟੀਮ ਨੂੰ ਸਵੇਰੇ ਪੌਣੇ ਦਸ ਵਜੇ ਦੇ ਕਰੀਬ ਅੱਗ ਲੱਗਣ ਦੀ ਸੂਚਨਾ ਦਿੱਤੀ ਗਈ।
ਇਸਤੋਂ ਬਾਅਦ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਪਰ ਅੱਗ ਬਹੁਤ ਤੇਜ਼ ਸੀ। ਗਰਮੀ ਬਹੁਤ ਜ਼ਿਆਦਾ ਸੀ। ਇਸ ਕਾਰਨ ਅੱਗ ਬੁਝਾਉਣ ਵਿੱਚ ਮੁਸ਼ਕਲ ਆਈ। ਇਸ ਦੌਰਾਨ, ਟੀਮ ਨੇ ਪਾਣੀ ਪਾ ਕੇ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ, ਟੀਮ ਅੱਗ ‘ਤੇ ਕਾਬੂ ਪਾਉਂਦੀ ਅੱਗੇ ਵਧੀ।