ਦਿੱਲੀ ਤੋਂ ਬਾਅਦ ਇਸ ਵਾਰ ਹਰਿਆਣਾ ‘ਚ ਵੀ ਪਟਾਕਿਆਂ ‘ਤੇ ਪਾਬੰਦੀ ਹੋਵੇਗੀ। ਹਰਿਆਣਾ ‘ਚ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਟਾਕਿਆਂ ਦੇ ਨਿਰਮਾਣ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਅਗਲੇ ਹੁਕਮਾਂ ਤੱਕ ਲਾਗੂ ਰਹੇਗੀ। ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਇਸ ਵਾਰ ਬੋਰਡ ਨੇ ਦੋ ਘੰਟੇ ਵੀ ਪਟਾਕੇ ਨਾ ਚਲਾਉਣ ਦੀ ਇਜਾਜ਼ਤ ਦੇ ਕੇ ਸਖ਼ਤ ਰਵੱਈਆ ਅਪਣਾਇਆ ਹੈ। ਹਾਲਾਂਕਿ ਬੋਰਡ ਨੇ ਸਿਰਫ਼ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਇਸ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ: ਉੱਤਰ ਪ੍ਰਦੇਸ਼ ਦੇ ਸਾਬਕਾ CM ਮੁਲਾਇਮ ਯਾਦਵ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ
ਪ੍ਰਦੂਸ਼ਣ ਕੰਟਰੋਲ ਬੋਰਡ ਨੇ ਇਹ ਪਾਬੰਦੀ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੇ ਹੁਕਮਾਂ ਦੇ ਆਧਾਰ ‘ਤੇ ਲਗਾਈ ਹੈ। ਪੱਤਰ ‘ਚ ਲਿਖਿਆ ਗਿਆ ਹੈ ਕਿ ਵਧਦੇ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਪ੍ਰਦੂਸ਼ਣ ਸਿਹਤ ‘ਤੇ ਮਾੜਾ ਪ੍ਰਭਾਵ ਪਾ ਰਿਹਾ ਹੈ ਅਤੇ ਹੁਣ ਭਿਆਨਕ ਸਥਿਤੀ ਪੈਦਾ ਕਰ ਰਿਹਾ ਹੈ।
ਮਾਹਿਰਾਂ ਦਾ ਮੰਨਣਾ ਹੈ ਕਿ ਅਕਤੂਬਰ ਤੋਂ ਜਨਵਰੀ ਦੇ ਮਹੀਨਿਆਂ ਦੌਰਾਨ ਸੂਬੇ ਵਿੱਚ ਪ੍ਰਦੂਸ਼ਣ ਦਾ ਪੱਧਰ ਕਾਫੀ ਵੱਧ ਜਾਂਦਾ ਹੈ। ਪਟਾਕੇ ਚਲਾਉਣ ਨਾਲ ਪ੍ਰਦੂਸ਼ਣ ਦਾ ਪੱਧਰ PM 2.5 ਤੋਂ PM 10 ਤੱਕ ਪਹੁੰਚ ਜਾਂਦਾ ਹੈ ਜੋ ਕਿ ਬਹੁਤ ਖਤਰਨਾਕ ਹੈ। ਇਸ ਕਾਰਨ ਖਾਸ ਕਰਕੇ ਬੱਚੇ, ਬਜ਼ੁਰਗ ਅਤੇ ਬਿਮਾਰ ਲੋਕਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਲੱਗਦੀ ਹੈ। ਇਸ ਲਈ ਲੋਕ ਹਿੱਤ ਵਿੱਚ ਪਟਾਕਿਆਂ ‘ਤੇ ਪਾਬੰਦੀ ਲਗਾਈ ਗਈ ਹੈ।