ਅਮਰੀਕਾ ‘ਚ ਹੋਈ ਫਾਇਰਿੰਗ, 5 ਲੋਕਾਂ ਦੀ ਹੋਈ ਮੌ.ਤ
ਅਮਰੀਕਾ ‘ਚ ਮੁੜ ਤੋਂ ਫਾਇਰਿੰਗ ਦੀ ਘਟਨਾ ਵਾਪਰੀ ਹੈ। ਅਮਰੀਕਾ ਦੇ ਉੱਤਰੀ ਲਾਸ ਵੇਗਾਸ ‘ਚ ਸੋਮਵਾਰ ਦੇਰ ਰਾਤ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ‘ਚ 5 ਲੋਕਾਂ ਦੀ ਮੌਤ ਹੋ ਗਈ। ਗੋਲੀਬਾਰੀ ‘ਚ ਇਕ ਲੜਕੀ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਲੜਕੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸਿਆ ਜਾ ਰਿਹਾ ਹੈ ਹਮਲਾਵਰ ਨੇ ਦੋ ਅਪਾਰਟਮੈਂਟ ਕੰਪਲੈਕਸਾਂ ‘ਚ ਗੋਲੀਬਾਰੀ ਕੀਤੀ ਸੀ। ਹਾਲਾਂਕਿ ਪੁਲਿਸ ਹਮਲਾਵਰ ਤੱਕ ਪਹੁੰਚ ਗਈ, ਐਡਮਜ਼ ਨੇ ਆਪਣੀ ਬੰਦੂਕ ਨਾਲ ਖੁਦ ਨੂੰ ਗੋਲੀ ਮਾਰ ਲਈ।
ਉੱਤਰੀ ਲਾਸ ਵੇਗਾਸ ਪੁਲਿਸ ਵਿਭਾਗ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ, “ਪੁਲਿਸ ਨੇ ਸੋਮਵਾਰ ਰਾਤ ਨੂੰ ਹੋਈਆਂ ਦੋ ਗੋਲੀਬਾਰੀ ਵਿੱਚ ਸ਼ਾਮਲ ਇੱਕ ਸ਼ੱਕੀ ਦੀ ਪਛਾਣ 47 ਸਾਲਾ ਐਰਿਕ ਐਡਮਜ਼ ਵਜੋਂ ਕੀਤੀ ਹੈ।” ਗੋਲੀਬਾਰੀ ‘ਚ ਪੰਜ ਲੋਕਾਂ ਦੀ ਮੌਤ ਦੇ ਨਾਲ-ਨਾਲ ਇਕ 13 ਸਾਲਾ ਲੜਕੀ ਨੂੰ ਵੀ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਲੜਕੀ ਨੂੰ ਅਪਾਰਟਮੈਂਟ ਕੰਪਲੈਕਸ ਵਿਚ ਗੋਲੀਬਾਰੀ ਦੌਰਾਨ ਗੋਲੀ ਮਾਰ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲੜਨਗੇ ਪ੍ਰਧਾਨ ਮੰਤਰੀ ਬਾ/ਜੇ/ਕੇ! || Political News
ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਸੋਮਵਾਰ-ਮੰਗਲਵਾਰ ਦੇਰ ਰਾਤ ਕਾਸਾ ਨੌਰਟੇ ਡਰਾਈਵ ‘ਤੇ ਇੱਕ ਅਪਾਰਟਮੈਂਟ ਬਿਲਡਿੰਗ ‘ਤੇ ਗੋਲੀਬਾਰੀ ਕਰਨ ਬਾਰੇ ਇੱਕ ਕਾਲ ਮਿਲੀ। ਇਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਚਾਰ ਔਰਤਾਂ ਅਤੇ ਇਕ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਸਾਰਿਆਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਸਾਰੀ ਰਾਤ ਐਡਮਜ਼ ਦੀ ਭਾਲ ਤੋਂ ਬਾਅਦ ਉਸ ਨੂੰ ਘੇਰ ਲਿਆ ਅਤੇ ਆਤਮ ਸਮਰਪਣ ਕਰਨ ਲਈ ਕਿਹਾ ਪਰ ਉਸ ਨੇ ਆਪਣੀ ਬੰਦੂਕ ਨਾਲ ਖੁਦ ਨੂੰ ਗੋਲੀ ਮਾਰ ਲਈ।