ਫਿਰੋਜ਼ਪੁਰ ‘ਚ ਹੋਈ ਫਾਇਰਿੰਗ. 3 ਲੋਕਾਂ ਦੀ ਹੋਈ ਮੌ.ਤ
ਫਿਰੋਜ਼ਪੁਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਫ਼ਿਰੋਜ਼ਪੁਰ ਸ਼ਹਿਰ ਦੇ ਅਕਾਲਗੜ੍ਹ ਗੁਰਦੁਆਰਾ ਸਾਹਿਬ ਨੇੜੇ ਮੰਗਲਵਾਰ ਦੁਪਹਿਰ ਬਾਈਕ ਸਵਾਰ ਹਮਲਾਵਰਾਂ ਨੇ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ, ਜਦਕਿ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕਾਂ ਦੀ ਪਛਾਣ ਦਿਲਪ੍ਰੀਤ ਸਿੰਘ ਪੁੱਤਰ ਅਕਾਸ਼ਦੀਪ ਸਿੰਘ, ਜਸਪ੍ਰੀਤ ਕੌਰ ਪੁੱਤਰੀ ਅਕਾਸ਼ਦੀਪ ਸਿੰਘ ਵਾਸੀ ਕੰਬੋਜ ਨਗਰ ਫ਼ਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ, ਜਦਕਿ ਇੱਕ ਹੋਰ ਲੜਕਾ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ, ਜਿਸ ਦਾ ਨਾਮ ਅਨਮੋਲ ਸਿੰਘ ਹੈ।
ਨਿਰਮਾਣ ਅਧੀਨ ਮੰਦਰ ਦਾ ਗੁੰਬਦ ਡਿੱਗਣ ਕਾਰਨ ਇੱਕ ਦੀ ਮੌਤ
ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਹਾਲਾਂਕਿ ਮ੍ਰਿਤਕ ਲੜਕੀ ਜਸਪ੍ਰੀਤ ਕੌਰ ਦਾ ਇੱਕ ਮਹੀਨੇ ਬਾਅਦ ਵਿਆਹ ਹੋਣਾ ਸੀ। ਪਰਿਵਾਰ ਉਕਤ ਵਿਆਹ ਦੀ ਖਰੀਦਦਾਰੀ ਲਈ ਬਾਹਰ ਗਿਆ ਹੋਇਆ ਸੀ। ਗੋਲੀ ਲੱਗਣ ਕਾਰਨ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪਿਓ-ਪੁੱਤ ਦੀ ਹਸਪਤਾਲ ‘ਚ ਮੌਤ ਹੋ ਗਈ।
ਸੀਸੀਟੀਵੀ ਫੁਟੇਜ ਦੀ ਕੀਤੀ ਜਾ ਰਹੀ ਜਾਂਚ
ਘਟਨਾ ਦੀ ਸੂਚਨਾ ਮਿਲਣ ‘ਤੇ ਵੱਡੀ ਗਿਣਤੀ ‘ਚ ਪੁਲਸ ਫੋਰਸ ਮੌਕੇ ‘ਤੇ ਪਹੁੰਚ ਗਈ ਅਤੇ ਨਾਕਾਬੰਦੀ ਕਰ ਕੇ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਹਮਲਾਵਰਾਂ ਦੀ ਪਛਾਣ ਕਰਨ ਲਈ ਰਸਤੇ ਵਿੱਚ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।