ਮਹਿਲਾਵਾਂ ਲਈ ਲਗਾਇਆ ਪਹਿਲਾ ਰੋਜ਼ਗਾਰ ਕੈਂਪ || Punjab News

0
32

ਮਹਿਲਾਵਾਂ ਲਈ ਲਗਾਇਆ ਪਹਿਲਾ ਰੋਜ਼ਗਾਰ ਕੈਂਪ

ਸ੍ਰੀ ਮੁਕਤਸਰ ਸਾਹਿਬ ਵੱਲੋਂ ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ । ਇਸ ਕੈਂਪ ਦੌਰਾਨ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰੀ ਦੀ ਇਹ ਨਿਵੇਕਲੀ ਪਹਿਲਕਦਮੀ ਹੈ ਜਿਸ ਤਹਿਤ ਮਹਿਲਾਵਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ 1134 ਪ੍ਰਾਰਥਨਾਂ ਵੱਲੋਂ ਭਾਗ ਲਿਆ ਗਿਆ ਅਤੇ ਵੱਖ-ਵੱਖ ਕੰਪਨੀਆਂ ਵੱਲੋਂ ਮੌਕੇ ’ਤੇ ਚੋਣ ਕਰਕੇ 578 ਪ੍ਰਾਰਥਨਾਂ ਨਿਯੁਕਤੀ ਪੱਤਰ ਦਿੱਤੇ ਗਏ ਅਤੇ 24 ਪ੍ਰਾਰਥਨਾਂ ਵੱਲੋਂ ਸਵੈ-ਰੋਜ਼ਗਾਰ ਲਈ ਅਪਲਾਈ ਕੀਤਾ ਗਿਆ।

ਮਹਿਲਾਵਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਜਾਰੀ ਰਹਿਣਗੇ ਅਜਿਹੇ ਕੈਂਪ

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕੰਮ ਬਹੁਤ ਸ਼ਲਾਘਾਯੋਗ ਹੈ, ਜਿਸ ਤਹਿਤ ਔਰਤਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦੇ ਮੌਕੇ ਮਿਲਣਗੇ ਅਤੇ ਸਮਾਜ ਵਿੱਚ ਅੱਗੇ ਵਧਣ ਦੀ ਸੇਧ ਮਿਲੇਗੀ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਅਜਿਹੇ ਕੈਂਪ ਲਗਾਤਾਰ ਜਾਰੀ ਰਹਿਣਗੇ।

ਇਹ ਵੀ ਪੜ੍ਹੋ: ਲੁਧਿਆਣਾ ‘ਚ ਮਨੀ ਟਰਾਂਸਫਰ ਦੀ ਦੁਕਾਨ ਲੁੱਟਣ ਦੀ ਹੋਈ ਕੋਸ਼ਿਸ਼, ਵੀਡਿਓ ਵਾਇਰਲ || Punjab News

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਇਸ ਕੈਂਪ ਦੌਰਾਨ ਜਿਹੜੀਆਂ ਪ੍ਰਾਰਥਨਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ ਅਤੇ ਕਿਸੇ ਕਾਰਨ ਉਨ੍ਹਾਂ ਨੂੰ ਨਿਯੁਕਤੀ ਪੱਤਰ ਨਹੀਂ ਮਿਲੇ ਤਾਂ ਉਹ ਪ੍ਰਾਰਥਨਾਂ ਮਾਯੂਸ ਨਾ ਹੋਣ ਭਵਿੱਖ ਵਿੱਚ ਅਜਿਹੇ ਕੈਂਪ ਜਲਦੀ ਲਗਾ ਕੇ ਉਨ੍ਹਾਂ ਦੀ ਚੋਣ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਚੁਣੀਆਂ ਗਈਆਂ ਪ੍ਰਾਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਵਿੱਖ ਵਿੱਚ ਵੀ ਮਹਿਲਾਵਾਂ ਦੇ ਸ਼ਸਤੀਕਰਨ ਲਈ ਅਜਿਹੇ ਉਪਰਾਲੇ ਕੀਤੇ ਜਾਣਗੇ।

LEAVE A REPLY

Please enter your comment!
Please enter your name here