ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਹੋਈ ਜਾਰੀ

0
19
Sukhbeer Singh

ਚੰਡੀਗੜ੍ਹ, 13 ਨਵੰਬਰ 2026 : ਸ਼ੋ੍ਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਇਸਤਰੀ ਅਕਾਲੀ ਦਲ (Istri Akali Dal) ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ ਹੈ ।

ਕਿਸ-ਕਿਸ ਨੂੰ ਬਣਾਇਆ ਗਿਆ ਹੈ ਸੀਨੀਅਰ ਮੀਤ ਪ੍ਰਧਾਨ

ਸ਼ੋ੍ਮਣੀ ਅਕਾਲੀ ਦਲ ਵਲੋਂ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਰਿੰਦ ਕੌਰ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਜੋ ਇਸਤਰੀ ਅਕਾਲੀ ਦਲ ਦੀ ਸੂਚੀ ਜਾਰੀ ਕੀਤੀ ਗਈ ਹੈ ਤਹਿਤ ਜਿਨ੍ਹਾਂ-ਜਿਨ੍ਹਾਂ ਮਹਿਲਾਵਾਂ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਵਿਚ ਬੀਬੀ ਕੰਚਨਪ੍ਰੀਤ ਕੌਰ ਤਰਨ ਤਾਰਨ, ਬੀਬੀ ਰਮਨਦੀਪ ਕੌਰ ਸ਼ੇਰੋਂ ਖਡੂਰ ਸਾਹਿਬ, ਬੀਬੀ ਪਰਮਜੀਤ ਕੌਰ ਵਿਰਕ ਸੰਗਰੂਰ, ਬੀਬੀ ਤਜਿੰਦਰ ਕੌਰ ਸੰਧੂ ਲੁਧਿਆਣਾ, ਬੀਬੀ ਕਸ਼ਮੀਰ ਕੌਰ ਗੁਰੂ ਹਰਸਹਾਏ, ਬੀਬੀ ਸ਼ਰਨਜੀਤ ਕੌਰ ਜੀਂਦੜ ਗੁਰਦਾਸਪੁਰ, ਬੀਬੀ ਕਿਰਨਦੀਪ ਕੌਰ ਕਾਦੀਆਂ ਲੁਧਿਆਣਾ, ਬੀਬੀ ਦਵਿੰਦਰ ਕੌਰ ਖਾਲਸਾ ਬਠਿੰਡਾ, ਬੀਬੀ ਪਾਲੋ ਕੌਰ ਮਲੋਟ ਅਤੇ ਬੀਬੀ ਅਮਰਜੀਤ ਕੌਰ ਪੰਜਗਰਾਈਆਂ ਦੇ ਨਾਮ ਸ਼ਾਮਲ ਹਨ ।

ਕਿਸ-ਕਿਸ ਨੂੰ ਬਣਾਇਆ ਗਿਆ ਹੈ ਮੀਤ ਪ੍ਰਧਾਨ

ਜਿਨ੍ਹਾਂ ਬੀਬੀਆਂ ਨੂੰ ਇਸਤਰੀ ਅਕਾਲੀ ਦਲ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਬੀਬੀ ਰਜਿੰਦਰ ਕੌਰ ਬਠਿੰਡਾ, ਬੀਬੀ ਤੇਜ ਕੌਰ ਬਠਿੰਡਾ, ਬੀਬੀ ਬਲਜਿੰਦਰ ਕੌਰ ਕਪੂਰਥਲਾ, ਬੀਬੀ ਹਰਕਿਰਨਜੀਤ ਕੌਰ ਹੁਸਿ਼ਆਰਪੁਰ, ਬੀਬੀ ਪਵਨਦੀਪ ਕੌਰ ਗਿੱਲ ਲੁਧਿਆਣਾ, ਬੀਬੀ ਸਤਵੰਤ ਕੌਰ ਜਲੰਧਰ, ਬੀਬੀ ਦਲਜੀਤ ਕੌਰ ਪਠਾਨਕੋਟ, ਬੀਬੀ ਜਸਪ੍ਰੀਤ ਕੌਰ ਪਾਇਲ, ਬੀਬੀ ਕਰਮਦੀਪ ਕੌਰ ਢਿੱਲੋਂ ਅਬੋਹਰ, ਬੀਬੀ ਸ਼ੈਰੀ ਗੋਇਲ ਬਠਿੰਡਾ, ਬੀਬੀ ਹਰਮਨ ਸ਼ਰਮਾ ਬਠਿੰਡਾ, ਬੀਬੀ ਹਰਪ੍ਰੀਤ ਕੌਰ ਨਾਭਾ, ਬੀਬੀ ਬਲਜਿੰਦਰ ਕੌਰ ਕਲਮਾਂ ਰੋਪੜ੍ਹ ਅਤੇ ਬੀਬੀ ਜਸਵਿੰਦਰ ਕੌਰ ਜਲੰਧਰ ਦੇ ਨਾਮ ਸ਼ਾਮਲ ਹਨ, ਜਦੋਂ ਕਿਬੀਬੀ ਰਚਨਾ ਉਬਰਾਏ ਇਸਤਰੀ ਅਕਾਲੀ ਦਲ ਦੇ ਜਨਰਲ ਸਕੱਤਰ ਹੋਣਗੇ ।

LEAVE A REPLY

Please enter your comment!
Please enter your name here