ਚੰਡੀਗੜ੍ਹ, 28 ਨਵੰਬਰ 2026 : ਸ਼ੋ੍ਮਣੀ ਅਕਾਲੀ ਦਲ (Shiromani Akali Dal) ਅਤੇ ਭਾਰਤੀ ਜਨਤਾ ਪਾਰਟੀ ਦੇ ਸਿਆਸੀ ਗਠਜੋੜ ਤੋਂ ਬਾਅਦ ਅੱਜ ਪਹਿਲੀ ਮੀਟਿੰਗ (Meeting) ਚੰਡੀਗੜ੍ਹ ਵਿਖੇ ਕੀਤੀ ਗਈ ਹੈ ।
ਕਿਸ-ਕਿਸ ਆਗੂ ਨੇ ਕੀਤੀ ਮੀਟਿੰਗ ਵਿਚ ਸ਼ਮੂਲੀਅਤ
ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ੍ ਵਿਖੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਦੀ ਰਿਹਾਇਸ਼ ਵਿਖੇ ਜੋ ਅੱਜ ਅਕਾਲੀ-ਭਾਜਪਾ ਦੇ ਆਗੂਆਂ ਦੀ ਮੀਟਿੰਗ ਹੋਈ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਡਾ. ਦਲਜੀਤ ਸਿੰਘ ਚੀਮਾ, ਬੰਟੀ ਰੋਮਾਣਾ, ਸਿਕੰਦਰ ਸਿੰਘ ਮਲੂਕਾ, ਬਲਵਿੰਦਰ ਸਿੰਘ ਭੂੰਦੜ ਅਤੇ ਬਿਕਰਮ ਸਿੰਘ ਮਜੀਠੀਆ ਮੌਜੂਦ ਰਹੇ। ਉੱਥੇ ਹੀ ਭਾਜਪਾ ਵੱਲੋਂ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ ਅਸ਼ਵਨੀ ਸ਼ਰਮਾ ਅਤੇ ਅਨਿਲ ਸਰੀਨ ਨੇ ਸ਼ਿਰਕਤ ਕੀਤੀ ।
ਕਿਸ ਮੁੱਦੇ ਤੇ ਕੀਤਾ ਗਿਆ ਵਿਚਾਰ-ਵਟਾਂਦਰਾ
ਪ੍ਰਾਪਤ ਸੂੂਚਨਾ ਮੁਤਾਬਕ ਅਕਾਲੀ-ਭਾਜਪਾ ਗਠਜੋੜ (Akali-BJP Alliance) ਦੀ ਪਹਿਲੀ ਮੀਟਿੰਗ ਦੌਰਾਨ ਦੋਵਾਂ ਪਾਰਟੀਆਂ ਦੇ ਆਗੂਆਂ ਵਿਚਾਲੇ ਹੋਈ ਇਸ ਬੈਠਕ ਦਾ ਮੁੱਖ ਕੇਂਦਰ 8 ਦਸੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਰਿਹਾ । ਇਹ ਰੈਲੀ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਹਾੜੇ ਨੂੰ ਸਮਰਪਿਤ ਹੋਵੇਗੀ । ਇਸ ਰੈਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸਿ਼ਰਕਤ ਕਰਨਗੇ ।
ਕੀ ਵਿਚਾਰ-ਵਟਾਂਦਰਾ ਕੀਤਾ ਗਿਆ ਰੈਲੀ ਨੂੰ ਲੈ ਕੇ
ਰੈਲੀ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ । ਇਸ ਦੌਰਾਨ ਰੈਲੀ ਦੇ ਪ੍ਰਬੰਧਾਂ, ਤਿਆਰੀਆਂ, ਲੋਕਾਂ ਦੇ ਇਕੱਠ ਅਤੇ ਦੋਵਾਂ ਪਾਰਟੀਆਂ ਦੀ ਭੂਮਿਕਾ ਸਮੇਤ ਵੱਖ-ਵੱਖ ਪਹਿਲੂਆਂ ’ਤੇ ਗੱਲਬਾਤ ਹੋਈ। ਗੱਠਜੋੜ ਤੋਂ ਬਾਅਦ ਦੋਵਾਂ ਪਾਰਟੀਆਂ ਦੀ ਇਹ ਪਹਿਲੀ ਸਾਂਝੀ ਬੈਠਕ ਸੀ, ਜਿਸ ਵਿੱਚ ਆਉਣ ਵਾਲੇ ਸਾਂਝੇ ਪ੍ਰੋਗਰਾਮ ਨੂੰ ਲੈ ਕੇ ਤਾਲਮੇਲ ਬਣਾਉਣ ’ਤੇ ਜ਼ੋਰ ਰਿਹਾ ।









