ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ, ਦੇਸੀ ਘਿਓ ਨਾਲ ਤਿਆਰ ਕੀਤੇ 70 ਕੁਇੰਟਲ ਲੱਡੂ
ਅੰਮ੍ਰਿਤਸਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਮਾਗਮ ਬੁੱਧਵਾਰ ਨੂੰ ਮਨਾਇਆ ਜਾਵੇਗਾ। ਇਸ ਲਈ ਸ਼੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਸਿੰਘ ਸਭਾ ਸੰਗਤਾਂ ਦੇ ਲੱਡੂਆਂ ਦੀ ਸੇਵਾ ਕਰ ਰਹੀ ਹੈ। ਸੰਸਥਾ ਦੇ ਮੁਖੀ ਪਰਮਜੀਤ ਸਿੰਘ ਕਲੇਰ, ਬਲਕਾਰ ਸਿੰਘ ਬੋਪਾਰਾਏ, ਅਮਨਦੀਪ ਸਿੰਘ ਬੱਲ, ਮਨਜਿੰਦਰ ਸਿੰਘ ਸਰਪੰਚ ਨੇ ਦੱਸਿਆ ਕਿ ਸੰਸਥਾ ਵੱਲੋਂ ਪਿਛਲੇ 7 ਸਾਲਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਲੱਡੂਆਂ ਦੀ ਸੇਵਾ ਕੀਤੀ ਜਾ ਰਹੀ ਹੈ |
ਇਹ ਵੀ ਪੜ੍ਹੋ- ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਮੁਠਭੇੜ ਉਪਰੰਤ ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਗ੍ਰਿਫ਼ਤਾਰ
ਇਸ ਵਾਰ 70 ਕੁਇੰਟਲ ਲੱਡੂ ਤਿਆਰ ਕੀਤੇ ਜਾ ਰਹੇ ਹਨ। ਇਸ ਵਿੱਚ 25 ਕੁਇੰਟਲ ਚੀਨੀ, 30 ਕੁਇੰਟਲ ਛੋਲਿਆਂ ਦਾ ਆਟਾ ਅਤੇ 15 ਕੁਇੰਟਲ ਘਿਓ ਦੀ ਵਰਤੋਂ ਕੀਤੀ ਜਾ ਰਹੀ ਹੈ। ਜਥੇਬੰਦੀ ਦੇ ਮੈਂਬਰ ਸਤਵਿੰਦਰ ਸਿੰਘ ਸਾਹਨੇਵਾਲ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਦੇ ਨਾਲ ਹੀ ਲੱਡੂ ਵੰਡੇ ਜਾਣਗੇ।
ਉਨ੍ਹਾਂ ਕਿਹਾ ਕਿ ਲੱਡੂਆਂ ਦੀ ਗਿਣਤੀ ਵਧਾਈ ਜਾ ਸਕਦੀ ਹੈ ਕਿਉਂਕਿ ਸੰਸਥਾ ਦਾ ਟੀਚਾ ਘੱਟੋ-ਘੱਟ 5 ਲੱਖ ਲੋਕਾਂ ਤੱਕ ਪਹੁੰਚਾਉਣ ਦਾ ਹੈ। ਸੰਸਥਾ ਵੱਲੋਂ ਦਿੱਤੀ ਜਾਂਦੀ ਇਸ ਸੇਵਾ ਵਿੱਚ ਕਿਸੇ ਹੋਰ ਦੀ ਮਦਦ ਨਹੀਂ ਲਈ ਜਾਂਦੀ, ਸਗੋਂ ਹਰ ਕੋਈ ਆਪਣੇ ਤੌਰ ’ਤੇ ਖਰਚ ਕਰਦਾ ਹੈ। ਇਨ੍ਹਾਂ ਵਿਚੋਂ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਵਿਦੇਸ਼ਾਂ ਵਿਚ ਰਹਿੰਦੇ ਹਨ ਅਤੇ ਉਥੋਂ ਆਪਣਾ ਹਿੱਸਾ ਭੇਜਦੇ ਹਨ।