ਭਾਰੀ ਬਾਰਿਸ਼ ਤੇ ਹੜ੍ਹ ਨੇ ਅਫਗਾਨਿਸਤਾਨ ‘ਚ ਤਬਾਹੀ ਮਚਾਈ ਹੋਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਹੜ੍ਹ ਕਾਰਨ 31 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਦਰਜਨਾਂ ਲੋਕ ਲਾਪਤਾ ਹੋ ਗਏ। ਰਿਪੋਰਟ ਅਨੁਸਾਰ 14 ਅਗਸਤ ਨੂੰ ਉੱਤਰੀ ਅਫਗਾਨਿਸਤਾਨ ‘ਚ ਹੜ੍ਹ ਆਇਆ। ਇਸ ਕਾਰਨ ਕਈ ਬੱਚਿਆਂ ਤੇ ਔਰਤਾਂ ਦੀ ਮੌਤ ਹੋ ਗਈ ਹੈ।
ਪੂਰਬੀ ਪਰਵਨ ਅਤੇ ਨੰਗਰਹਾਰ ਸੂਬਿਆਂ ’ਚ ਐਤਵਾਰ ਅਤੇ ਸੋਮਵਾਰ ਨੂੰ ਭਾਰੀ ਮੀਂਹ ਅਤੇ ਹੜ੍ਹ ਨੇ 31 ਲੋਕਾਂ ਦੀ ਜਾਨ ਲੈ ਲਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਪਿਛਲੇ ਮਹੀਨਿਆਂ ’ਚ ਅਫ਼ਗਾਨਿਸਤਾਨ ਦੇ 34 ਸੂਬਿਆਂ ’ਚੋਂ 10 ’ਚ ਬਾਰਿਸ਼ ਅਤੇ ਹੜ੍ਹਾਂ ਕਾਰਨ 200 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਸੈਂਕੜੇ ਘਰ ਤਬਾਹ ਹੋ ਗਏ ਹਨ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਘੱਟੋ-ਘੱਟ 100 ਲੋਕ ਲਾਪਤਾ ਹਨ, ਖੋਜ ਅਤੇ ਬਚਾਅ ਮੁਹਿੰਮ ਚੱਲ ਰਹੀ ਹੈ।
ਸਥਾਨਕ ਮੌਸਮ ਵਿਭਾਗ ਨੇ ਕਿਹਾ ਕਿ ਅਫਗਾਨਿਸਤਾਨ ਦੇ ਜ਼ਿਆਦਾਤਰ ਸੂਬਿਆਂ ‘ਚ ਆਉਣ ਵਾਲੇ ਦਿਨਾਂ ‘ਚ ਹੋਰ ਬਾਰਿਸ਼ ਹੋਣ ਦੀ ਸੰਭਾਵਨਾ ਹੈ।