ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ, ਅੰਮ੍ਰਿਤਸਰ ਵਿੱਚ ਪਿਆ ਮੀਂਹ
ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਜਾਰੀ ਹੈ। ਪਹਾੜਾਂ ‘ਚ ਹੋਈ ਬਾਰਿਸ਼ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਦੇ ਮੈਦਾਨੀ ਇਲਾਕਿਆਂ ‘ਚ ਤਾਪਮਾਨ ਠੰਡਾ ਹੁੰਦਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਹੈ। ਜਿਸ ਕਾਰਨ ਪਹਾੜਾਂ ਵਿੱਚ ਬਰਫ਼ਬਾਰੀ ਹੋ ਰਹੀ ਹੈ ਅਤੇ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਡਿੱਗ ਰਿਹਾ ਹੈ। ਇਸ ਦੇ ਨਾਲ ਹੀ ਬੀਤੇ ਦਿਨ ਅੰਮ੍ਰਿਤਸਰ ਵਿੱਚ ਵੀ ਮੀਂਹ ਪਿਆ।
ਇਹਨਾਂ ਜ਼ਿਲਿਆਂ ਵਿੱਚ ਰਹੇਗਾ ਧੁੰਦ ਦਾ ਅਸਰ
ਮੌਸਮ ਕੇਂਦਰ ਅਨੁਸਾਰ ਅੱਜ ਵੀ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਸਰ ਰਹੇਗਾ। ਕਈ ਸ਼ਹਿਰਾਂ ਵਿੱਚ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਧੂੰਏਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਚੰਡੀਗੜ੍ਹ ਦੀ ਹਵਾ ‘ਚ ਸੁਧਾਰ, ਅੰਮ੍ਰਿਤਸਰ ਅਜੇ ਵੀ ਰੈੱਡ ਜ਼ੋਨ ‘ਚ
ਚੰਡੀਗੜ੍ਹ ਦੀ ਹਵਾ ਵਿੱਚ ਪਿਛਲੇ 24 ਘੰਟਿਆਂ ਵਿੱਚ ਮਾਮੂਲੀ ਸੁਧਾਰ ਹੋਇਆ ਹੈ। ਚੰਡੀਗੜ੍ਹ ਲੰਬੇ ਸਮੇਂ ਬਾਅਦ ਰੈੱਡ ਅਲਰਟ ਤੋਂ ਬਾਹਰ ਆਇਆ ਹੈ। ਇੱਥੇ ਸੈਕਟਰ 22 ਵਿੱਚ ਔਸਤ AQI 232, ਸੈਕਟਰ 23 ਵਿੱਚ AQI 294 ਅਤੇ ਸੈਕਟਰ 53 ਵਿੱਚ AQI 257 ਦਰਜ ਕੀਤਾ ਗਿਆ ਹੈ।