ਸਾਬਕਾ ਕੈਬਨਿਟ ਮੰਤਰੀ ਭੁੱਲਰ ਨੇ ਕੀਤਾ ਵਿਧਾਨ ਸਭਾ ਚੋਣ ਨਾ ਲੜਨ ਦਾ ਐਲਾਨ

0
27
Laljit Bhullar

ਚੰਡੀਗੜ੍ਹ, 10 ਨਵੰਬਰ 2026 : ਆਮ ਆਦਮੀ ਪਾਰਟੀ (Aam Aadmi Party) ਦੇ ਸਾਬਕਾ ਕੈੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ-2027 (Punjab Legislative Assembly Elections-2027) ਨਾ ਲੜਨ ਦਾ ਐਲਾਨ ਕੀਤਾ ਗਿਆ ਹੈ ।

ਕਿਸ ਤਰ੍ਹਾਂ ਕੀਤਾ ਭੁੱਲਰ ਨੇ ਐਲਾਨ

ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ (Former Minister Laljit Singh Bhullar) ਨੇ ਜੋ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਵੱਡਾ ਐਲਾਨ ਕਰ ਦਿੱਤਾ ਹੈ ਵਾਲੇ ਫ਼ੈਸਲੇ ਸਬੰਧੀ ਜਾਣਕਾਰੀ ਉਨ੍ਹਾਂ ਸੋਸ਼ਲ ਮੀਡੀਆ ਉੱਤੇ ਇੱਕ ਖ਼ਾਸ ਪੋਸਟ ਸਾਂਝੀ ਕਰਦਿਆਂ ਲੈਣ ਤੋਂ ਬਾਅਦ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਉਹ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੱਟੀ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਨਹੀਂ ਉਤਰਨਗੇ ।

ਕੀ ਲਿਖਿਆ ਗਿਆ ਹੈ ਸੋਸ਼ਲ ਮੀਡੀਆ ਪੋਸਟ ‘ਤੇ ਭੁੱਲਰ ਵਲੋਂ

ਆਪਣੀ ਸੋਸ਼ਲ ਮੀਡੀਆ ਪੋਸਟ ਵਿੱਚ ਭੁੱਲਰ ਨੇ ਲਿਖਿਆ ਕਿ ਉਨ੍ਹਾਂ ਨੂੰ ਲਗਾਤਾਰ ਇਹ ਸੁਨੇਹੇ ਅਤੇ ਜਾਣਕਾਰੀ ਮਿਲ ਰਹੀ ਸੀ ਕਿ ਪੱਟੀ ਹਲਕੇ ਦੇ ਨਿਵਾਸੀ ਅਤੇ ਉਨ੍ਹਾਂ ਦੇ ਸਮਰਥਕ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਇੱਕ ਵਾਰ ਫਿਰ ਚੋਣ ਲੜਦਿਆਂ ਦੇਖਣਾ ਚਾਹੁੰਦੇ ਹਨ । ਹਾਲਾਂਕਿ ਉਨ੍ਹਾਂ ਨੇ ਹਲਕੇ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੇ ਹੋਏ ਆਪਣਾ ਚੋਣ ਨਾ ਲੜਨ ਦਾ ਨਿੱਜੀ ਫ਼ੈਸਲਾ ਜਨਤਕ ਕਰਨ ਦਾ ਰਾਹ ਚੁਣਿਆ ।

ਕੀ ਆਖਿਆ ਲਾਲਜੀਤ ਭੁੱਲਰ ਨੇ

ਵਿਧਾਨ ਸਭਾ ਹਲਕਾ ਪੱਟੀ ਦੇ ਲੋਕਾਂ ਦਾ ਵਿਸ਼ੇਸ਼ ਤੌਰ `ਤੇ ਧੰਨਵਾਦ ਕਰਦਿਆਂ ਲਾਲਜੀਤ ਭੁੱਲਰ ਨੇ ਕਿਹਾ ਕਿ ਹਲਕੇ ਦੇ ਨਿਵਾਸੀਆਂ ਨੇ ਉਨ੍ਹਾਂ ਨੂੰ ਜੋ ਬੇਅੰਤ ਪਿਆਰ, ਮਾਣ-ਸਤਿਕਾਰ ਅਤੇ ਸਹਿਯੋਗ ਦਿੱਤਾ ਹੈ, ਉਸ ਲਈ ਉਹ ਸਾਰੀ ਉਮਰ ਲੋਕਾਂ ਦੇ ਰਿਣੀ ਰਹਿਣਗੇ । ਉਨ੍ਹਾਂ ਆਖਿਆ ਕਿ ਔਖੇ ਅਤੇ ਸੁਖਾਲੇ ਹਰ ਮੋੜ `ਤੇ ਜਿਨ੍ਹਾਂ ਸਾਥੀਆਂ ਅਤੇ ਆਮ ਲੋਕਾਂ ਨੇ ਉਨ੍ਹਾਂ ਦਾ ਡਟ ਕੇ ਸਾਥ ਦਿੱਤਾ, ਉਹ ਸਾਰੇ ਉਨ੍ਹਾਂ ਦੇ ਦਿਲ ਦੇ ਬਹੁਤ ਨਜ਼ਦੀਕ ਹਨ ਅਤੇ ਹਮੇਸ਼ਾ ਸਤਿਕਾਰਯੋਗ ਰਹਿਣਗੇ ।

LEAVE A REPLY

Please enter your comment!
Please enter your name here