ਸਾਬਕਾ ਕ੍ਰਿਕਟਰ ਹਰਭਜਨ ਸਿੰਘ ਸੁਰੱਖਿਆ ਦੀ ਮੰਗ ਲੈ ਕੇ ਪਹੁੰਚੇ ਹਾਈ ਕੋਰਟ

0
35
Harbhajan Singh

ਚੰਡੀਗੜ੍ਹ, 30 ਅਪ੍ਰੈਲ, 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਿਚ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਸੁਰੱਖਿਆ ਦੀ ਮੰਗ ਲੈ ਕੇ ਪਹੁੰਚ ਕੀਤੀ ਹੈ ।

ਕੀ ਕਾਰਨ ਰਿਹਾ ਹਰਭਜਨ ਸਿੰਘ ਵਲੋਂ ਕੋਰਟ ਜਾਣ ਦਾ

ਮਿਲੀ ਜਾਣਕਾਰੀ ਅਨੁਸਾਰ ਰਾਜ ਸਭਾ ਮੈਂਬਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਸਪਿਨਰ ਹਰਭਜਨ ਸਿੰਘ (Harbhajan Singh) ਵੱਲੋਂ ਆਪਣੀ ਸੁਰੱਖਿਆ ਵਾਪਸ ਲਏ ਜਾਣ ਦੇ ਫੈਸਲੇ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜ੍ਹਕਾਉਂਦਿਆਂ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ (Petition filed) ਕਰਦਿਆਂ ਪੰਜਾਬ ਸਰਕਾਰ ਦੇ ਇਸ ਕਦਮ `ਤੇ ਸਵਾਲ ਉਠਾਏ ਹਨ ਅਤੇ ਪੁੱਛਿਆ ਹੈ ਕਿ ਉਨ੍ਹਾਂ ਦੀ ਸੁਰੱਖਿਆ ਹਟਾਉਣ ਪਿੱਛੇ ਕੀ ਕਾਰਨ ਸਨ ।

ਅਦਾਲਤ ਤੋ ਕੀਤੀ ਸੁਰੱਖਿਆ ਤੁਰੰਤ ਪ੍ਰਭਾਵ ਨਾਲ ਬਹਾਲ ਕਰਨ ਦੀ ਮੰਗ

ਉਨ੍ਹਾਂ ਨੇ ਅਦਾਲਤ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਸੁਰੱਖਿਆ ਨੂੰ ਤੁਰੰਤ ਪ੍ਰਭਾਵ ਨਾਲ ਬਹਾਲ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਹਾਈ ਕੋਰਟ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਗਲੀ ਸੁਣਵਾਈ (Next hearing) ਲਈ 12 ਮਈ ਦੀ ਤਰੀਕ ਤੈਅ ਕੀਤੀ ਹੈ, ਜਿੱਥੇ ਸਰਕਾਰ ਨੂੰ ਇਸ ਸਬੰਧੀ ਆਪਣਾ ਜਵਾਬ ਪੇਸ਼ ਕਰਨਾ ਪਵੇਗਾ ।

LEAVE A REPLY

Please enter your comment!
Please enter your name here