ਅਹਿਮਦਾਬਾਦ ਜਹਾਜ਼ ਹਾਦਸੇ ‘ਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦੀ ਹੋਈ ਮੌਤ

0
17

ਏਅਰ ਇੰਡੀਆ ਦਾ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋ ਗਿਆ ਹੈ। ਇਸ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦੀ ਮੌਤ ਹੋ ਗਈ ਹੈ। ਭਾਜਪਾ ਦੇ ਰਾਜ ਸਭਾ ਮੈਂਬਰ ਪਰਿਮਲ ਨਾਥਵਾਨੀ ਨੇ ਟਵਿੱਟਰ ‘ਤੇ ਇਹ ਜਾਣਕਾਰੀ ਦਿੱਤੀ। ਹਾਲਾਂਕਿ, ਕੁਝ ਸਮੇਂ ਬਾਅਦ ਉਨ੍ਹਾਂ ਨੇ ਆਪਣੀ ਪੋਸਟ ਡਿਲੀਟ ਕਰ ਦਿੱਤੀ। ਭਰੋਸੇਯੋਗ ਸੂਤਰਾਂ ਅਨੁਸਾਰ, ਸਾਬਕਾ ਮੁੱਖ ਮੰਤਰੀ ਇਸ ਹਾਦਸੇ ਵਿੱਚ ਬਚ ਨਹੀਂ ਸਕੇ।

ਅਹਿਮਦਾਬਾਦ ਜਹਾਜ਼ ਹਾਦਸੇ ‘ਤੇ ਬਾਲੀਵੁੱਡ ਸਿਤਾਰਿਆਂ ਨੇ ਪ੍ਰਗਟਾਇਆ ਸੋਗ
ਜਹਾਜ਼ ਵਿੱਚ 242 ਯਾਤਰੀ ਸਵਾਰ ਸਨ। ਇਨ੍ਹਾਂ ਵਿੱਚੋਂ 53 ਬ੍ਰਿਟਿਸ਼, 7 ਪੁਰਤਗਾਲੀ ਅਤੇ ਇੱਕ ਕੈਨੇਡੀਅਨ ਨਾਗਰਿਕ ਸੀ। ਹੁਣ ਤੱਕ ਹਾਦਸੇ ਵਾਲੀ ਥਾਂ ਤੋਂ 100 ਲਾਸ਼ਾਂ ਮਿਲੀਆਂ ਹਨ। ਜ਼ਿਆਦਾਤਰ ਲਾਸ਼ਾਂ ਇੰਨੀਆਂ ਬੁਰੀ ਤਰ੍ਹਾਂ ਸੜੀਆਂ ਹੋਈਆਂ ਹਨ ਕਿ ਉਨ੍ਹਾਂ ਦੀ ਪਛਾਣ ਕਰਨਾ ਬਹੁਤ ਮੁਸ਼ਕਲ ਹੈ। ਡੀਐਨਏ ਟੈਸਟ ਤੋਂ ਬਾਅਦ ਹੀ ਉਨ੍ਹਾਂ ਦੀ ਪਛਾਣ ਸੰਭਵ ਹੋਵੇਗੀ।

ਦੱਸ ਦਈਏ ਕਿ ਜਿਸ ਇਮਾਰਤ ਵਿੱਚ ਜਹਾਜ਼ ਟਕਰਾਇਆ ਸੀ, ਉਸ ਵਿੱਚ ਅਹਿਮਦਾਬਾਦ ਸਿਵਲ ਹਸਪਤਾਲ ਦੇ ਡਾਕਟਰ ਰਹਿੰਦੇ ਹਨ। ਜਾਣਕਾਰੀ ਅਨੁਸਾਰ, 15 ਡਾਕਟਰ ਜ਼ਖਮੀ ਹੋਏ ਹਨ।

LEAVE A REPLY

Please enter your comment!
Please enter your name here