ਸਾਬਕਾ ਹਾਕੀ ਕਪਤਾਨ ਦਲੀਪ ਟਿਰਕੀ ਬਣੇ ਹਾਕੀ ਇੰਡੀਆ ਦੇ ਪ੍ਰਧਾਨ

0
262

ਭਾਰਤ ਦੇ ਸਾਬਕਾ ਹਾਕੀ ਕਪਤਾਨ ਅਤੇ 1998 ਦੀਆਂ ਏਸ਼ਿਆਈ ਖੇਡਾਂ ਵਿੱਚ ਸੋਨ ਤਗਮਾ ਜੇਤੂ ਟੀਮ ਦੇ ਮੈਂਬਰ ਦਲੀਪ ਟਿਰਕੀ ਨੂੰ ਹਾਕੀ ਇੰਡੀਆ (ਐੱਚਆਈ) ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਅਹੁਦੇ ਲਈ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਬਾਕੀ ਦੋ ਉਮੀਦਵਾਰਾਂ ਨੇ ਚੋਣਾਂ ਤੋਂ ਪਹਿਲਾਂ ਹੀ ਆਪਣੇ ਕਾਗਜ਼ ਵਾਪਸ ਲੈ ਲਏ। ਵੈਸੇ ਹਾਕੀ ਇੰਡੀਆ ਦੀਆਂ ਚੋਣਾਂ ਦੀ ਪ੍ਰਕਿਰਿਆ 9 ਅਕਤੂਬਰ ਤੱਕ ਪੂਰੀ ਕੀਤੀ ਜਾਣੀ ਸੀ।

ਇਹ ਵੀ ਪੜ੍ਹੋ: IND vs AUS: ਦੂਜੇ T20 ਵਿੱਚ ਭਾਰਤ ਨੇ 6 ਵਿਕਟਾਂ ਨਾਲ ਆਸਟਰੇਲੀਆ ਨੂੰ ਹਰਾਇਆ

ਟਿਰਕੀ ਦੇ ਪ੍ਰਧਾਨ ਚੁਣੇ ਜਾਣ ਤੋਂ ਪਹਿਲਾਂ ਹਾਕੀ ਇੰਡੀਆ ‘ਨੈਸ਼ਨਲ ਸਪੋਰਟਸ ਕੋਡ’ ਦੀ ਕਥਿਤ ਉਲੰਘਣਾ ਕਾਰਨ ਦਿੱਲੀ ਹਾਈਕੋਰਟ ਦੇ ਹੁਕਮਾਂ ’ਤੇ ਪ੍ਰਸ਼ਾਸਕ ਕਮੇਟੀ (ਸੀਓਏ) ਦੇ ਅਧਿਕਾਰ ਖੇਤਰ ਅਧੀਨ ਸੀ। ਪ੍ਰਧਾਨ ਚੁਣੇ ਜਾਣ ਤੋਂ ਬਾਅਦ ਟਿਰਕੀ ਨੇ ਸੀਓਏ ਅਤੇ ਇਸ ਦੇ ਮੈਂਬਰਾਂ ਦਾ ਧੰਨਵਾਦ ਕੀਤਾ ਹੈ।

LEAVE A REPLY

Please enter your comment!
Please enter your name here