ਗੁਜਰਾਤ ਦੇ ਸਾਬਕਾ ਗ੍ਰਹਿ ਮੰਤਰੀ ਵਿਪੁਲ ਚੌਧਰੀ ਤੇ ਉਨ੍ਹਾਂ ਦੇ ਚਾਰਟਡ ਅਕਾਊਂਟੈਂਟ ਸ਼ੈਲੇਸ਼ ਪਾਰੇੇਖ ਨੂੰ ਭ੍ਰਿਸ਼ਟਾਚਾਰ ਰੋਕੂ ਬਿਊਰੋ ਨੇ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ‘ਤੇ ਦੂਧ ਸਾਗਰ ਡੇਅਰੀ ਮੋਹਸਾਣਾ ਦਾ ਚੇਅਰਮੈਨ ਰਹਿੰਦਿਆਂ ਕਰੋੜਾਂ ਰੁਪਏ ਦੀ ਹੇਰਾਫੇਰੀ ਕਰਨ ਦਾ ਦੋਸ਼ ਹੈ।ਇਸ ‘ਚ ਹੁਣ ਤੱਕ 500 ਕਰੋੜ ਰੁਪਏ ਦੇ 31 ਮਾਮਲੇ ਸਾਹਮਣੇ ਆ ਚੁੱਕੇ ਹਨ।
ਏਸੀਬੀ ਨੇ ਮਨੀ ਲਾਡਰਿੰਗ ਦਾ ਵੀ ਖਦਸ਼ਾ ਜਤਾਇਆ ਹੈ। ਇਸ ਮਾਮਲੇ ਦੀ ਜਾਂਚ ‘ਚ ਹੁਣ ਈਡੀ ਵੀ ਸ਼ਾਮਿਲ ਹੋ ਸਕਦੀ ਹੈ। ਚੌਧਰੀ ਸੂਬੇ ਦਾ ਸਾਬਕਾ ਮੁੱਖ ਮੰਤਰੀ ਸ਼ੰਕਰ ਸਿੰਘ ਵਾਘੇਲਾ ਦੀ ਸਰਕਾਰ ‘ਚ ਗ੍ਰਹਿ ਮੰਤਰੀ ਰਹਿ ਚੁੱਕੇ ਹਨ। ਇਸਤੋਂ ਇਲਾਵਾ ਉਹ ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ।