ਅੰਮ੍ਰਿਤਸਰ, 11 ਜੂਨ 2026 : ਪੰਜਾਬ ਵਿਚ ਵਾਪਰੇ ਬਹਿਬਲਕਲਾਂ ਗੋਲੀਕਾਂਡ (Behbalkalan firing incident) ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਵਲੋਂ ਵਿਸ਼ੇਸ਼ ਜਾਂਚ ਟੀਮ ਨੂੰ ਬਿਆਨ ਦਰਜ (Statement recorded) ਕਰਵਾਏ ਗਏ ਹਨ ।
ਕੀ ਦੱਸਿਆ ਵਿਸ਼ੇਸ਼ ਜਾਂਚ ਟੀਮ ਨੂੰ ਸਾਬਕਾ ਜੱਥੇਦਾਰ ਨੇ
ਮਿਲੀ ਜਾਣਕਾਰੀ ਅਨੁਸਾਰ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਰਘਬੀਰ ਸਿੰਘ (Former Jathedar Giani Raghbir Singh) ਵਲੋਂ ਵਿਸ਼ੇਸ਼ ਜਾਂਚ ਟੀਮ (ਸਿਟ) ਅੱਗੇ ਆਪਣੇ ਬਿਆਨ ਦਰਜ ਕਰਵਾਏ ਗਏ ਹਨ ਵਿਚ ਉਨ੍ਹਾਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪੇਸ਼ ਹੋ ਕੇ ਬਹਿਬਲ ਕਲਾਂ ਗੋਲੀਕਾਂਡ ਦੀ ਪੂਰੀ ਜਿ਼ੰਮੇਵਾਰੀ ਖ਼ੁਦ ਕਬੂਲ ਕੀਤੀ ਸੀ । ਦੱਸਣਯੋਗ ਹੈ ਕਿ ਸਾਬਕਾ ਜੱਥੇਦਾਰ ਦੇ ਦਰਜ ਬਿਆਨਾਂ ਨਾਲ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਵਿਚ ਵਾਧਾ ਹੋਣਾ ਦੱਸਿਆ ਜਾ ਰਿਹਾ ਹੈ ।
ਸੁਖਬੀਰ ਦੇ ਕਬੂਲਨਾਮੇ ਦੀ ਹੈ ਵੀਡੀਓ ਰਿਕਾਰਡਿੰਗ
ਜਥੇਦਾਰ ਅਨੁਸਾਰ ਸੁਖਬੀਰ ਬਾਦਲ ਵੱਲੋਂ ਕੀਤੇ ਗਏ ਇਸ ਗੁਨਾਹ ਦੇ ਕਬੂਲਨਾਮੇ ਦੀ ਪੂਰੀ ਵੀਡੀਓ ਰਿਕਾਰਡਿੰਗ ਇਸ ਵੇਲੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਰਿਕਾਰਡ ਕੋਲ ਸੁਰੱਖਿਅਤ ਮੌਜੂਦ ਹੈ । ਆਪਣੇ ਬਿਆਨ ਵਿੱਚ ਗਿਆਨੀ ਰਘਬੀਰ ਸਿੰਘ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਇੱਕ ਡੂੰਘੀ ਸਾਜਿ਼ਸ਼ ਤਹਿਤ ਹੀ ਸੁਖਬੀਰ ਸਿੰਘ ਬਾਦਲ ਨੇ ਸ਼ਾਂਤਮਈ ਧਰਨਾ ਦੇ ਰਹੇ ਨਿਹੱਥੇ ਅਤੇ ਬੇਕਸੂਰ ਲੋਕਾਂ ‘ਤੇ ਗੋਲੀਆਂ ਚਲਵਾਈਆਂ ਸਨ ।









