ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ।ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ਸੰਦੋਆ ਦੀ ਇਨੋਵਾ ਕ੍ਰਿਸਟਾ ਗੱਡੀ ਵਿਜੀਲੈਂਸ ਬਿਊਰੋ ਨੇ ਜ਼ਬਤ ਕਰ ਲਈ ਹੈ। ਇਹ ਇਨੋਵਾ ਜ਼ਮੀਨ ਘੁਟਾਲੇ ਦੇ ਭ੍ਰਿਸ਼ਟਾਚਾਰ ਦੇ ਪੈਸੇ ਤੋਂ ਖਰੀਦੀ ਗਈ ਸੀ।
ਜਿਸ ਤੋਂ ਬਾਅਦ ਵਿਜੀਲੈਂਸ ਨੇ ਇਸ ਨੂੰ ਬਲੈਕਲਿਸਟ ਕਰ ਦਿੱਤਾ। ਵਿਜੀਲੈਂਸ ਦੀ ਇਸ ਕਾਰਵਾਈ ਤੋਂ ਬਾਅਦ ਹੁਣ ਸੰਦੋਆ ਵੀ ਵਿਜੀਲੈਂਸ ਦੀ ਜਾਂਚ ‘ਚ ਫਸ ਸਕਦੇ ਹਨ। ਹਾਲਾਂਕਿ ਸੰਦੋਆ ਨੇ ਸਪੱਸ਼ਟ ਕੀਤਾ ਹੈ ਕਿ ਇਹ ਕਾਰ ਉਸ ਦੇ ਸਹੁਰੇ ਨੇ ਵਰਤਣ ਲਈ ਦਿੱਤੀ ਸੀ। ਉਨ੍ਹਾਂ ਨੂੰ ਇਸ ਘੁਟਾਲੇ ਬਾਰੇ ਕੁਝ ਨਹੀਂ ਪਤਾ। ਵਿਰੋਧੀ ਉਸ ਨੂੰ ਫਸਾਉਣ ਦੀ ਸਾਜ਼ਿਸ਼ ਰਚ ਰਹੇ ਹਨ।
ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੰਦੋਆ ਹੀ ਅਜਿਹੇ ਵਿਧਾਇਕ ਸਨ ਜਿਨ੍ਹਾਂ ਨੂੰ ‘ਆਪ’ ਵੱਲੋਂ ਟਿਕਟ ਨਹੀਂ ਦਿੱਤੀ ਗਈ ਸੀ। ਵਿਜੀਲੈਂਸ ਨੇ ਦੋ ਮਹੀਨੇ ਪਹਿਲਾਂ ਰੋਪੜ ਵਿੱਚ ਜੰਗਲਾਤ ਵਿਭਾਗ ਦੀ ਜ਼ਮੀਨ ਕੁਲੈਕਟਰ ਰੇਟ ਤੋਂ ਦਸ ਗੁਣਾ ਵੱਧ ਰੇਟ ’ਤੇ ਵੇਚਣ ਦੇ ਘਪਲੇ ਦਾ ਪਰਦਾਫਾਸ਼ ਕੀਤਾ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਸਾਬਕਾ ਵਿਧਾਇਕ ਸੰਦੋਆ ਵੱਲੋਂ ਪਿਛਲੇ ਇੱਕ ਸਾਲ ਤੋਂ ਵਰਤੀ ਜਾ ਰਹੀ ਇਨੋਵਾ ਕ੍ਰਿਸਟਾ ਗੱਡੀ ਘਪਲੇ ਦੇ ਪੈਸੇ ਨਾਲ ਖਰੀਦੀ ਗਈ ਸੀ। ਇਹ ਕਾਰ ਸੰਦੋਆ ਦੇ ਕਿਸੇ ਰਿਸ਼ਤੇਦਾਰ ਨੇ ਖਰੀਦੀ ਸੀ।ਜਿਸ ਨੂੰ ਉਹ ਕਰੀਬ ਇੱਕ ਸਾਲ ਤੋਂ ਵਰਤ ਰਿਹਾ ਸੀ।