ਧੂਰੀ ਤੋਂ ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਹੋਇਆ ਦਿਹਾਂਤ , ਕਾਫ਼ੀ ਸਮੇਂ ਤੋਂ ਚੱਲ ਰਹੇ ਸਨ ਬਿਮਾਰ
ਧੂਰੀ ਤੋਂ ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਧਨਵੰਤ ਸਿੰਘ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਅੱਜ ਸਵੇਰੇ ਉਨ੍ਹਾਂ ਨੇ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ ਹੈ ।
ਇਹ ਵੀ ਪੜ੍ਹੋ :ਕਾਰ ਅਸੈਸਰੀ ਦੀ ਦੁਕਾਨ ‘ਤੇ ਲੱਗੀ ਭਿ.ਆ.ਨਕ ਅੱ.ਗ, ਹੋਇਆ ਲੱਖਾਂ ਦਾ ਨੁਕਸਾਨ
ਕੱਲ੍ਹ ਸਵੇਰੇ 10 ਵਜੇ ਧਨਵੰਤ ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਮਾਨਵਾਲਾ ‘ਚ ਹੋਵੇਗਾ। ਦੱਸ ਦੇਈਏ ਕਿ ਧਨਵੰਤ ਸਿੰਘ ਧੂਰੀ ਹਲਕੇ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਉਨਾਂ ਦੀ ਮੌਤ ਦੀ ਖ਼ਬਰ ਸੁਣ ਕੇ ਇਲਾਕੇ ਦੇ ਲੋਕਾਂ ਵਿਚ ਸੋਗ ਦੀ ਲਹਿਰ ਛਾਈ ਹੋਈ ਹੈ।