ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਸਾਬਕਾ ਵਿਧਾਇਕ ਮਲਕੀਅਤ ਸਿੰਘ ਏ. ਆਰ. ਦਾ ਅੱਜ ਦਿਹਾਂਤ ਹੋ ਗਿਆ। ਸਾਬਕਾ ਵਿਧਾਇਕ ਏ. ਆਰ. ਦੀ ਲੰਮੇ ਸਮੇਂ ਤੋਂ ਸਿਹਤ ਠੀਕ ਨਹੀਂ ਸੀ ਜਿਨ੍ਹਾਂ ਨੇ ਅੱਜ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲਾ ਵਿਖੇ ਆਖਰੀ ਸਾਹ ਲਿਆ। ਉਹ 2007 ’ਚ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ਵਿਧਾਇਕ ਬਣੇ ਸਨ।
ਇਸ ਸਬੰਧ ’ਚ ਗੱਲਬਾਤ ਕਰਦਿਆਂ ਉਨ੍ਹਾਂ ਦੇ ਪੁੱਤਰ ਸੰਦੀਪ ਸਿੰਘ ਏ.ਆਰ.ਨੇ ਦੱਸਿਆ ਕਿ ਸਾਬਕਾ ਵਿਧਾਇਕ ਏ.ਆਰ. ਦਾ ਸਸਕਾਰ 14 ਜਨਵਰੀ ਨੂੰ 1 ਵਜੇ ਗੁ. ਸ਼ਹੀਦਗੰਜ ਸਾਹਿਬ ਦੇ ਨੇੜਲੇ ਸ਼ਮਸ਼ਾਨ ਘਾਟ ’ਚ ਕੀਤਾ ਜਾਵੇਗਾ।
ਇਸ ਦੁਖਦ ਸਮੇਂ ‘ਚ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਹਲਕਾ ਦੱਖਣੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ, ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਦੀ ਕੋਆਪ੍ਰੇਟਿਵ ਬੈਂਕ ਚੰਡੀਗੜ੍ਹ ਦੇ ਸਾਬਕਾ ਡਾਇਰੈਕਟਰ ਮਿਲਾਪ ਸਿੰਘ ਸੁਲਤਾਨਵਿੰਡ, ਮਾਰਕੀਟ ਕਮੇਟੀ ਗਹਿਰੀ ਮੰਡੀ ਦੇ ਸਾਬਕਾ ਚੇਅਰਮੈਨ ਜੈਮਲ ਸਿੰਘ ਵਰਪਾਲ, ਯੂਥ ਅਕਾਲੀ ਦਲ ਦੇ ਸਾਬਕਾ ਸੰਯੁਕਤ ਸਕੱਤਰ ਰਾਜਵਿੰਦਰ ਸਿੰਘ ਰਾਜੂ ਸਮੈਤ ਵੱਡੀ ਗਿਣਤੀ ’ਚ ਰਾਜਸੀ ਧਾਰਮਿਕ ਤੇ ਸਮਾਜਸੇਵੀ ਸਖਸ਼ੀਅਤਾਂ ਵਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।