ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ਭਾਰਤ ਦੀ ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਅਚਾਨਕ ਹਸਪਤਾਲ ਵਿੱਚ ਭਰਤੀ ਹੋ ਗਏ ਹਨ। ਪ੍ਰਤਿਭਾ ਪਾਟਿਲ ਨੂੰ ਬੁਖਾਰ ਤੇ ਛਾਤੀ ਵਿੱਚ ਇਨਫੈਕਸ਼ਨ ਦੀ ਸ਼ਿਕਾਇਤ ਦੇ ਬਾਅਦ ਮਹਾਰਾਸ਼ਟਰ ਵਿੱਚ ਪੁਣੇ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਹਸਪਤਾਲ ਦੇ ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ। ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੂੰ ਬੁੱਧਵਾਰ ਨੂੰ ਭਾਰਤੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਇਸ ਸਬੰਧੀ ਹਸਪਤਾਲ ਦੇ ਇਸ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੂੰ ਬੀਤੀ ਰਾਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਬੁਖਾਰ ਦੇ ਨਾਲ-ਨਾਲ ਛਾਤੀ ਵਿੱਚ ਇਨਫੈਕਸ਼ਨ ਵੀ ਹੈ।
ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਹੈ। ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਤੇ ਉਨ੍ਹਾਂ ਨੂੰ ਸਖਤ ਨਿਗਰਾਨੀ ਰੱਖੀ ਜਾ ਰਹੀ ਹੈ। ਪਾਟਿਲ ਭਾਰਤ ਦੀ ਰਾਸ਼ਟਰਪਤੀ ਦੇ ਰੂਪ ਵਿੱਚ ਸੇਵਾ ਕਰਨ ਵਾਲੀ ਪਹਿਲੀ ਮਹਿਲਾ ਸੀ। ਉਹ 2007 ਤੋਂ 2012 ਤੱਕ ਇਸ ਅਹੁਦੇ ‘ਤੇ ਰਹੀ।