ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਨੂੰ ਲੱਗਾ ਵੱਡਾ ਸਦਮਾ, ਮਾਤਾ ਦਲਜੀਤ ਕੌਰ ਦਾ ਹੋਇਆ ਦੇਹਾਂਤ
ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਨੂੰ ਵੱਡਾ ਸਦਮਾ ਲੱਗਾ ਹੈ | ਦਰਅਸਲ , ਉਹਨਾਂ ਦੀ ਮਾਤਾ ਦਲਜੀਤ ਕੌਰ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ | ਬੁੱਧਵਾਰ ਸਵੇਰੇ ਅਚਾਨਕ ਦਲਜੀਤ ਕੌਰ ਦੀ ਸਿਹਤ ਵਿਗੜ ਗਈ। ਉਸ ਨੂੰ ਤੁਰੰਤ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ। ਜਦੋਂ ਤੱਕ ਉਹ ਉੱਥੇ ਪਹੁੰਚੇ ਤਾਂ ਉਹਨਾਂ ਦੀ ਮੌਤ ਹੋ ਚੁੱਕੀ ਸੀ।
ਅਚਾਨਕ ਵਿਗੜੀ ਸਿਹਤ
ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ ਸਾਢੇ ਅੱਠ ਵਜੇ ਦਲਜੀਤ ਕੌਰ ਦੀ ਸਿਹਤ ਅਚਾਨਕ ਵਿਗੜ ਗਈ। ਜਿਸ ਤੋਂ ਬਾਅਦ ਪਰਿਵਾਰ ਵਾਲੇ ਉਹਨਾਂ ਨੂੰ ਨੇੜੇ ਦੇ ਹਸਪਤਾਲ ਵਿੱਚ ਲੈ ਕੇ ਗਏ | ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦਲਜੀਤ ਕੌਰ ਦੀ ਉਮਰ 62 ਸਾਲ ਸੀ। ਉਹ ਅੱਜ ਦਿੱਲੀ ਸਥਿਤ ਆਪਣੀ ਰਿਹਾਇਸ਼ ‘ਤੇ ਸੀ।
ਸੋਸ਼ਲ ਮੀਡੀਆ ਤੇ ਭਾਵੁਕ ਪੋਸਟ ਕੀਤੀ ਸਾਂਝੀ
ਸੰਦੀਪ ਸਿੰਘ ਨੇ ਖੁਦ ਸੋਸ਼ਲ ਮੀਡੀਆ ਤੇ ਭਾਵੁਕ ਪੋਸਟ ਸਾਂਝੀ ਕਰਦਿਆਂ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਲਿਖਿਆ- “ਮਿਸ ਯੂ ਮੋਮ, ਮੈਂ ਅੱਜ ਜੋ ਵੀ ਹਾਂ ਤੁਹਾਡੀ ਹਰ ਇੱਕ ਅਰਦਾਸ ਕਰਕੇ ਹੀ ਹਾਂ, ਤੁਹਾਡਾ ਦੇਣ ਨਹੀਂ ਦੇ ਸਕਦਾ”। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਾਮ 5 ਵਜੇ ਸ਼ਾਹਬਾਦ ਮਾਰਕੰਡਾ ਦੇ ਬਰਾੜਾ ਰੋਡ ‘ਤੇ ਸਥਿਤ ਗੁਰਦੁਆਰਾ ਮੰਜੀ ਸਾਹਿਬ ਨੇੜੇ ਸਥਿਤ ਸਵਰਗ ਧਾਮ ਵਿਖੇ ਹੋਵੇਗਾ।